July 1, 2024 2:36 am
Manpreet Singh

8ਵੀਂ ਸ਼੍ਰੇਣੀ ਦੇ ਨਤੀਜੇ ’ਚ ਸਰਕਾਰੀ ਮਿਡਲ ਸਕੂਲ ਪਿੰਡ ਗੁੰਮਟੀ (ਬਰਨਾਲਾ) ਦੇ ਵਿਦਿਆਰਥੀ ਮਨਪ੍ਰੀਤ ਸਿੰਘ ਨੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ

ਚੰਡੀਗੜ੍ਹ 02 ਜੂਨ 2022: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ 8ਵੀਂ ਸ਼੍ਰੇਣੀ ਦੇ ਨਤੀਜੇ ਐਲਾਨ ਦਿੱਤੇ ਗਏ ਹਨ | ਇਸ ਵਾਰ 98.25 ਫ਼ੀਸਦੀ ਪ੍ਰੀਖਿਆਰਥੀ ਹੋਏ ਹਨ | ਇਸਦੇ ਨਾਲ ਹੀ 8ਵੀਂ ਸ਼੍ਰੇਣੀ ਦੇ ਨਤੀਜੇ ’ਚੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਪਿੰਡ ਗੁੰਮਟੀ ਦੇ ਵਿਦਿਆਰਥੀ ਮਨਪ੍ਰੀਤ ਸਿੰਘ (Manpreet Singh) ਪੁੱਤਰ ਜਗਮੋਹਨ ਸਿੰਘ ਵਾਸੀ ਗੁੰਮਟੀ ਨੇ 100/100 ਅੰਕ ਪ੍ਰਾਪਤ ਕਰਕੇ ਪੰਜਾਬ ਭਰ ’ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਿਕਰਯੋਗ ਹੈ ਕਿ ਮਨਪ੍ਰੀਤ ਸਿੰਘ ਨੇ 600 ਵਿੱਚੋਂ 600 ਨੰਬਰ ਹਾਸਲ ਕੀਤੇ ਹਨ | ਉਨ੍ਹਾਂ ਦੇ ਪਿਤਾ ਦੀ ਮੌਤ 8 ਸਾਲ ਪਹਿਲਾਂ ਹੋ ਚੁੱਕੀ ਹੈ | ਮਨਪ੍ਰੀਤ ਸਿੰਘ ਦੀ ਮਾਂ ਉਸਦੀ ਪੜ੍ਹਾਈ ਦਾ ਖ਼ਰਚ ਕੱਪੜੇ ਸਿਲਾਈ ਕਰਕੇ ਉਠਾ ਰਹੀ ਹੈ |