July 1, 2024 1:00 am
manpreet-ayali

ਮਨਪ੍ਰੀਤ ਸਿੰਘ ਇਯਾਲੀ ਹੋਣਗੇ ਅਕਾਲੀ ਦਲ ਵਿਧਾਇਕ ਦਲ ਦੇ ਨੇਤਾ

ਚੰਡੀਗੜ੍ਹ 17 ਮਾਰਚ 2022 : ਪੰਜਾਬ ਵਿਧਾਨ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਵਿਧਾਨਕਾਰ ਪਾਰਟੀ ਦਾ ਨੇਤਾ ਨਿਯੁਕਤ ਕੀਤਾ ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ। ਸਰਦਾਰ ਮਨਪ੍ਰੀਤ ਸਿੰਘ ਇਯਾਲੀ ਦਾਖਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ