Site icon TheUnmute.com

ਮਨਪ੍ਰੀਤ ਸਿੰਘ ਬਾਦਲ ਨੂੰ ਪਲਾਟ ਅਲਾਟਮੈਂਟ ਘਪਲੇ ਮਾਮਲੇ ‘ਚ ਹਾਈਕੋਰਟ ਤੋਂ ਮਿਲੀ ਰਾਹਤ

Manpreet Singh Badal

ਚੰਡੀਗੜ੍ਹ, 07 ਦਸੰਬਰ 2023: ਬਠਿੰਡਾ ਪਲਾਟ ਅਲਾਟਮੈਂਟ ਘਪਲੇ ਮਾਮਲੇ ਵਿੱਚ ਫਸੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal)  ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ 15 ਫਰਵਰੀ ਤੱਕ ਜਾਰੀ ਰੱਖੀ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਆਪਣਾ ਜਵਾਬ ਦਾਇਰ ਕੀਤਾ ਤਾਂ ਦੂਜੇ ਪਾਸੇ ਤੋਂ ਸਮਾਂ ਮੰਗਿਆ ਗਿਆ। ਜਿਸ ਕਾਰਨ ਹੁਣ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੀ ਰਾਹਤ 15 ਫਰਵਰੀ ਤੱਕ ਜਾਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਵੀ ਬਰਕਰਾਰ ਹੈ।

ਜਿਕਰਯੋਗ ਹੈ ਕਿ 24 ਸਤੰਬਰ ਨੂੰ ਵਿਜੀਲੈਂਸ ਬਿਊਰੋ ਦੇ ਬਠਿੰਡਾ ਪੁਲਿਸ ਸਟੇਸ਼ਨ ਨੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ (Manpreet Singh Badal) ਅਤੇ ਉਸ ਦੇ ਪੰਜ ਸਾਥੀਆਂ ਖ਼ਿਲਾਫ਼ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮੱਦਦ ਨਾਲ ਘੱਟ ਕੀਮਤ ’ਤੇ 1560 ਗਜ਼ ਦਾ ਪਲਾਟ ਖਰੀਦਣ ਦੇ ਦੋਸ਼ ਹੇਠ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

Exit mobile version