July 1, 2024 2:38 am
Manpreet Singh

ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਵਿੱਚ ਭਾਰਤੀ ਟੀਮ ਦੇ ਕਪਤਾਨ ਹੋਣਗੇ ਮਨਪ੍ਰੀਤ ਸਿੰਘ

ਚੰਡੀਗੜ੍ਹ 26 ਨਵੰਬਰ 2021: ਅਗਲੇ ਮਹੀਨੇ ਢਾਕਾ ‘ਚ ਹੋਣ ਜਾ ਰਹੀ ਹੀਰੋ ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਭਾਰਤੀ ਪੁਰਸ਼ ਹਾਕੀ ਟੀਮ ਦੀ ਕਪਤਾਨੀ ਕਪਤਾਨ ਮਨਪ੍ਰੀਤ ਕਰਨਗੇ , ਇਸ ਟਰਾਫ਼ੀ ਵਿੱਚ ਅਨੁਭਵੀ ਗੋਲਕੀਪਰ ਪੀਆਰ ਸ਼੍ਰੀਜੇਸ਼ ਟੀਮ ‘ਦਾ ਹਿੱਸਾ ਨਹੀਂ ਹੋਣਗੇ ।ਟੀਮ ਦਾ ਉਪ ਕਪਤਾਨ ਸਟਾਰ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਨੂੰ ਚੁਣਿਆ ਹੈ। ਇਹ ਟੂਰਨਾਮੈਂਟ 14 ਤੋਂ ਸ਼ੁਰੂ ਹੋ ਕੇ 22 ਦਸੰਬਰ ਤੱਕ ਖੇਡਿਆ ਜਾਵੇਗਾ। ਇਸ ਟੂਰਨਾਮੈਂਟ ਵਿੱਚ ਟੀਮ ‘ਚ ਕਈ ਨਵੇਂ ਖਿਡਾਰੀਆਂ ਨੂੰ ਮੌਕਾ ਦਿੱਤਾ ਗਿਆ ਹੈ |ਹੀਰੋ ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਭਾਰਤ ਦੀ 20 ਮੈਂਬਰੀ ਪੁਰਸ਼ ਹਾਕੀ ਟੀਮ ਚੁਣੀ ਗਈ ਹੈ |
ਹੀਰੋ ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਭਾਰਤੀ ਪੁਰਸ਼ ਹਾਕੀ ਟੀਮ ਵਿੱਚ ਚੁਣੇ ਖਿਡਾਰੀ, ਕ੍ਰਿਸ਼ਨ ਬਹਾਦਰ ਪਾਠਕ, ਸੂਰਜ ਕਰਕੇਰਾ,ਹਰਮਨਪ੍ਰੀਤ ਸਿੰਘ, ਗੁਰਿੰਦਰ ਸਿੰਘ, ਜਰਮਨਪ੍ਰੀਤ ਸਿੰਘ, ਨੀਲਮ ਸੰਜੀਵ ਸੇਸ, , ਵਰੁਣ ਕੁਮਾਰ ਅਤੇ ਮਨਦੀਪ ਮੋਰ,ਮਨਪ੍ਰੀਤ ਸਿੰਘ, ਹਾਰਦਿਕ ਸਿੰਘ, ਜਸਕਰਨ ਸਿੰਘ, ਸੁਮਿਤ, ਰਾਜਕੁਮਾਰ ਪਾਲ, ਸ਼ਮਸ਼ੇਰ ਸਿੰਘ ਅਤੇ ਅਕਾਸ਼ਦੀਪ ਸਿੰਘ ਫਾਰਵਰਡ: ਲਲਿਤ ਉਪਾਧਿਆਏ, ਦਿਲਪ੍ਰੀਤ ਸਿੰਘ, ਗੁਰਸਾਹਿਬਜੀਤ ਸਿੰਘ, ਸ਼ਿਲਾਨੰਦ ਲਾਕੜਾ।