Mansa

Mansa: ਮਾਨਸਾ ‘ਚ ਬਿਜਲੀ ਖੰਭੇ ਤੋਂ ਕਰੰਟ ਲੱਗਣ ਨਾਲ 7 ਸਾਲਾ ਬੱਚੇ ਦੀ ਗਈ ਜਾਨ, ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਮੰਗ

ਮਾਨਸਾ , 27 ਜੁਲਾਈ 2024: ਮਾਨਸਾ (Mansa) ਸ਼ਹਿਰ ਦੇ ਡੇਰਾ ਬਾਬਾ ਭਾਈ ਗੁਰਦਾਸ ਨੇੜੇ ਇਕ ਗਰੀਬ ਪਰਿਵਾਰ ਦੇ 7 ਸਾਲਾ ਇਕਲੌਤੇ ਬੱਚੇ ਦੀ ਖੇਡਦੇ ਸਮੇਂ ਬਿਜਲੀ ਦੇ ਖੰਭੇ ਦੀਆਂ ਨੰਗੀਆਂ ਤਾਰਾਂ ਦੀ ਲਪੇਟ ‘ਚ ਆਉਣ ਕਾਰਨ ਮੌਤ ਹੋ ਗਈ | ਪਰਿਵਾਰ ਦੇ ਮੁਤਾਬਕ ਵਿਆਹ ਦੇ ਅੱਠ ਸਾਲ ਬਾਅਦ ਉਨ੍ਹਾਂ ਦੇ ਬੱਚਾ ਹੋਇਆ ਸੀ |

ਪਰਿਵਾਰ ਵਾਲਿਆਂ ਨੇ ਦੱਸਿਆ ਕਿ ਬਿਜਲੀ ਦੇ ਖੰਭਿਆਂ ਦੀਆਂ ਤਾਰਾਂ ਨੰਗੀਆਂ ਸਨ, ਜਿਸ ਬਾਰੇ ਵਿਭਾਗ ਨੂੰ ਪਹਿਲਾਂ ਵੀ ਕਈ ਵਾਰ ਸੂਚਿਤ ਕੀਤਾ ਗਿਆ ਸੀ ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ ਬੱਚੇ ਖੇਡ ਰਹੇ ਸਨ, ਜਿਸ ਕਾਰਨ 7 ਸਾਲ ਦੇ ਬੱਚੇ ਗੁਰਮਨ ਸਿੰਘ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ।ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।

ਮੌਕੇ ‘ਤੇ ਪਹੁੰਚੇ ਵਿਧਾਇਕ ਵਿਜੇ ਸਿੰਗਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ | ਜਿਸ ਕਾਰਨ 7 ਸਾਲ ਦੇ ਬੱਚੇ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਨਗਰ ਕੌਂਸਲ ਮਾਨਸਾ ਰਾਹੀਂ ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਅਤੇ ਇਸ ਮਾਮਲੇ ‘ਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ |

Scroll to Top