ਮਾਨਸਾ , 27 ਜਨਵਰੀ 2026: Mansa Accident News: ਮਾਨਸਾ ਜ਼ਿਲ੍ਹੇ ਦੇ ਖਿਆਲਾ ਕਲਾਂ ਪਿੰਡ ‘ਚ ਅੱਜ ਭਿਆਨਕ ਸੜਕ ਹਾਦਸਾ ਵਾਪਰਿਆ ਹੈ | ਇਸ ਸੜਕ ਹਾਦਸੇ ‘ਚ ਪਤੀ-ਪਤਨੀ ਸਮੇਤ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਵਿਅਕਤੀ ਦੀ ਹਾਲਤ ਨਾਜ਼ੁਕ ਹੈ ਅਤੇ ਉਸਨੂੰ ਉੱਚ ਇਲਾਜ ਕੇਂਦਰ ‘ਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਹਾਦਸਾ ਦੋ ਸਵਿਫਟ ਕਾਰਾਂ ਵਿਚਾਲੇ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਐਸਐਮਓ ਗੁਰਮੀਤ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਉਪਕਾਰ ਸਿੰਘ ਅਤੇ ਉਸਦੀ ਪਤਨੀ ਸੁਪਿੰਦਰ ਕੌਰ ਵਜੋਂ ਹੋਈ ਹੈ, ਜੋ ਕਿ ਰਤੀਆ, ਫਤਿਹਾਬਾਦ (ਹਰਿਆਣਾ) ਦੇ ਰਹਿਣ ਵਾਲੇ ਹਨ। ਹਾਦਸੇ ‘ਚ ਜਾਨ ਗੁਆਉਣ ਵਾਲਾ ਤੀਜਾ ਵਿਅਕਤੀ ਖਿਆਲਾ ਪਿੰਡ ਦਾ ਰਹਿਣ ਵਾਲਾ ਬਲਕਾਰ ਸਿੰਘ ਹੈ।
ਧਲੇਵਾ ਦਾ ਰਹਿਣ ਵਾਲਾ ਅਮਨਪ੍ਰੀਤ ਸਿੰਘ ਹਾਦਸੇ ‘ਚ ਗੰਭੀਰ ਜ਼ਖਮੀ ਹੋ ਗਿਆ ਸੀ ਅਤੇ ਉਸਨੂੰ ਬਿਹਤਰ ਇਲਾਜ ਲਈ ਬਾਹਰੀ ਹਸਪਤਾਲ ‘ਚ ਰੈਫਰ ਕਰ ਦਿੱਤਾ ਗਿਆ ਹੈ। ਸਥਾਨਕ ਪੁਲਿਸ ਸਟੇਸ਼ਨ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਹਾਦਸੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Read More: Zirakpur News: ਰੇਲਵੇ ਟਰੈਕ ਦੇ ਨੇੜੇ ਪਤੰਗ ਲੁੱਟ ਰਹੇ 2 ਬੱਚੇ ਰੇਲਗੱਡੀ ਦੀ ਲਪੇਟ ‘ਚ ਆਏ, ਮੌਕੇ ‘ਤੇ ਮੌ.ਤ




