Lawrence Bishnoi

ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ ਦਿੱਤਾ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ

ਚੰਡੀਗੜ੍ਹ 27 ਜੂਨ 2022: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਮੁੱਖ ਸਾਜ਼ਿਸ਼ ਘਾੜੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦਾ ਰਿਮਾਂਡ ਖ਼ਤਮ ਹੋਣ ਉਪਰੰਤ ਪੰਜਾਬ ਪੁਲਿਸ ਨੇ ਉਸਨੂੰ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ । ਇਸ ਦੌਰਾਨ ਮਾਨਸਾ ਅਦਾਲਤ ਨੇ ਅਮ੍ਰਿਤਸਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਪੁਲਿਸ ਰਿਮਾਂਡ ਦਿੱਤਾ ਹੈ | ਹੁਣ ਲਾਰੈਂਸ ਨੂੰ ਅੰਮ੍ਰਿਤਸਰ ਅਦਾਲਤ ਵਿੱਚ 24 ਘੰਟਿਆਂ ’ਚ ਦੌਰਾਨ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ | ਅਮ੍ਰਿਤਸਰ ਪੁਲਿਸ ਲਾਰੈਂਸ ਤੋਂ ਗੈਂਗਸਟਰ ਰਾਣਾ ਕੰਧੋਵਾਲਿਆ ਕਤਲ ਮਾਮਲੇ ‘ਚ ਪੁੱਛਗਿੱਛ ਕਰੇਗੀ |ਇਸਦੇ ਚੱਲਦੇ ਲਾਰੈਂਸ ਬਿਸ਼ਨੋਈ ਨੂੰ ਦੇਰ ਰਾਤ ਅੰਮ੍ਰਿਤਸਰ ਲਿਆਂਦਾ ਜਾਵੇਗਾ |

ਦੂਜੇ ਪਾਸੇ ਮੁਕਤਸਰ ਪੁਲਿਸ ਵੀ ਅਦਾਲਤ ਵਿੱਚ ਪਹੁੰਚ ਗਈ ਹੈ। ਲਾਰੈਂਸ ਬਿਸ਼ਨੋਈ ਦੀ ਪੇਸ਼ੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ | ਇਸ ਲਈ ਅਦਾਲਤ ਨਜ਼ਦੀਕ ਬੈਰੀਕੇਡ ਲਗਾ ਕੇ ਵੱਡੀ ਗਿਣਤੀ ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।

Scroll to Top