Site icon TheUnmute.com

ਮਾਨਸਾ ਅਦਾਲਤ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ 5 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Sandeep Kekra's brother Bittu

ਚੰਡੀਗੜ੍ਹ 12 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ ਮੈਡੀਕਲ ਜਾਂਚ ਤੋਂ ਬਾਅਦ ਅੱਜ ਮਾਨਸਾ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ, ਅਦਾਲਤ ਨੇ ਸੰਦੀਪ ਕੇਕੜਾ ਦੇ ਭਰਾ ਬਿੱਟੂ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਮਾਨਸਾ ਪੁਲਿਸ ਨੇ ਅਦਾਲਤ ਬਿੱਟੂ ਦਾ 10 ਦਾ ਪੁਲਿਸ ਰਿਮਾਂਡ ਮੰਗਿਆ ਸੀ | ਪਰ ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ | ਹੁਣ ਫਿਰ ਤੋਂ ਸੰਦੀਪ ਕੇਕੜੇ ਦੇ ਭਰਾ ਬਿੱਟੂ ਨੂੰ 17 ਸਤੰਬਰ ਨੂੰ ਮਾਨਸਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ |

ਇਆ ਦੌਰਾਨ ਪੁਲਿਸ ਸੰਦੀਪ ਕੇਕੜੇ ਦਾ ਭਰਾ ਬਿੱਟੂ ਨਾਲ ਪੁੱਛਗਿੱਛ ਕਰੇਗੀ ਜਿਸ ਵਿਚ ਵੱਡੇ ਖ਼ੁਲਾਸੇ ਹੋ ਸਕਦੇ ਹਨ | ਬਿੱਟੂ ‘ਤੇ ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਦੇ ਦੋਸ਼ ਹਨ | ਬਿੱਟੂ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦਾ ਸੀ ਅਤੇ ਪੁਲਿਸ ਨੂੰ ਕਾਫੀ ਸਮੇਂ ਤੋਂ ਇਸ ਦੀ ਤਲਾਸ਼ ਸੀ, ਇਸ ਤੋਂ ਪਹਿਲਾਂ ਵੀ ਬਿੱਟੂ ‘ਤੇ ਕਤਲ ਦਾ ਮਾਮਲਾ ਦਰਜ ਹੈ |

Exit mobile version