5 ਦਸੰਬਰ 2024: ਬਠਿੰਡਾ(bathinda) ਜ਼ਿਲ੍ਹੇ ਦੇ ਪਿੰਡ ਲੇਲੇਆਣਾ ਵਿੱਚ ਗੁਜਰਾਤ ਗੈਸ ਪਾਈਪ(gujrat gas pipe) ਲਾਈਨ ਦਾ ਵਿਰੋਧ ਕਰਨ ਜਾ ਰਹੇ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ (farmers) ਨੂੰ ਮਾਨਸਾ ਪੁਲਿਸ (police) ਦੇ ਵਲੋਂ ਰੋਕਿਆ ਗਿਆ, ਜਿੱਥੇ ਪੁਲਿਸ ਦੇ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਪੁਲਿਸ ’ਤੇ ਗੱਡੀਆਂ ਚੜ੍ਹਾ ਦਿੱਤੀਆਂ, ਜਿਸ ਵਿੱਚ ਮਾਨਸਾ ਦੇ ਤਿੰਨ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਏ ਹਨ|
ਉਥੇ ਹੀ ਮਨਮੋਹਨ ਸਿੰਘ ਨੇ ਦੱਸਿਆ ਕਿ ਸੰਗਰੂਰ ਤੋਂ ਕਰੀਬ 300 ਕਿਸਾਨਾਂ ਦਾ ਵੱਡਾ ਕਾਫਲਾ ਮਾਨਸਾ ਵੱਲ ਜਾ ਰਿਹਾ ਸੀ, ਜਿੱਥੇ ਭੀਖੀ ਪੁਲਿਸ ਵੱਲੋਂ ਕੀਤੀ ਨਾਕਾਬੰਦੀ ਦੌਰਾਨ ਇੰਸਪੈਕਟਰ ਗੁਰਬੀਰ ਸਿੰਘ ਨੇ ਉਨ੍ਹਾਂ ਨੂੰ ਰੋਕ ਲਿਆ। ਜਦੋਂ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਭਜਾ ਦਿੱਤਾ ਗਿਆ, ਜਿਸ ਤੋਂ ਬਾਅਦ ਮਾਨਸਾ ਵਿੱਚ ਮੁੜ ਪੁਲਿਸ ਨੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ, ਤੇ ਪੁਲਿਸ ਨੂੰ ਜਵਾਬੀ ਕਾਰਵਾਈ ਕਰਦੇ ਹੋਏ ਕਿਸਾਨ ਦੇ ਵਲੋਂ ਪੁਲਿਸ ਅਧਿਕਾਰੀਆਂ ’ਤੇ ਗੱਡੀਆਂ ਚੜ੍ਹਾ ਦਿੱਤੀਆਂ ਗਈਆਂ , ਜਿਸ ਵਿੱਚ ਉਨ੍ਹਾਂ ਦੇ ਤਿੰਨ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ|
ਦੱਸ ਦੇਈਏ ਕਿ ਪੁਲਿਸ ਥਾਣਾ ਸਿਟੀ 2 ਦਾ ਦਲਜੀਤ ਸਿੰਘ ਜ਼ਖ਼ਮੀ ਹੋ ਗਿਆ ਹੈ ਅਤੇ ਬੁਢਲਾਡਾ ਦੇ ਜਸਵੀਰ ਸਿੰਘ ਵੀ ਗੰਭੀਰ ਜ਼ਖ਼ਮੀ ਹੋ ਗਏ ਹਨ, ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਿਆ ਗਿਆ ਪਰ ਜਦੋਂ ਕਿਸਾਨਾਂ ਨੇ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜੇ ਤੱਕ ਕਿਸੇ ਵੀ ਕਿਸਾਨ ਨੂੰ ਹਿਰਾਸਤ ਵਿੱਚ ਨਹੀਂ ਲਿਆ ਗਿਆ ਅਤੇ ਪੁਲਿਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ।
read more: Mansa News: ਮਾਨਸਾ ‘ਚ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ