9 ਫਰਵਰੀ 2025: ਹਾਲ ਹੀ ਵਿੱਚ ਕੁਝ ਸਮਾਂ ਪਹਿਲਾਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (sidhu moosewala) ਦੇ ਕਰੀਬੀ ਪਰਗਟ ਸਿੰਘ ਦੇ ਘਰ ਬਦਮਾਸ਼ਾਂ ਨੇ ਗੋਲੀਆਂ ਚਲਾ ਦਿੱਤੀਆਂ ਸਨ। ਜਿਸ ਦੀ ਸਾਰੀ ਫੁਟੇਜ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਹਮਲਾਵਰਾਂ ਨੇ ਪਰਗਟ ਸਿੰਘ ਤੋਂ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ।
ਪੁਲੀਸ ਨੇ ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ, ਸੁਖਬੀਰ ਉਰਫ਼ ਸੋਨੀ ਮਾਨ, ਜਸ਼ਨਪ੍ਰੀਤ ਸਿੰਘ ਅਤੇ ਨੂਰਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਸਾਰੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਤੋਂ ਫੜੇ ਗਏ ਹਨ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।
Read More: ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਨੂੰ ਜਲਦ ਪੰਜਾਬ ਲਿਆਂਦਾ ਜਾਵੇਗਾ