ਮਾਨਸਾ, 18 ਮਾਰਚ 2023: 16 ਮਾਰਚ ਦੀ ਦੇਰ ਰਾਤ ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਮਾਸੂਮ 6 ਸਾਲਾ ਦੇ ਉਦੈਵੀਰ ਦੇ ਕਤਲ ਮਾਮਲੇ ਨੂੰ ਮਾਨਸਾ ਪੁਲਿਸ (Mansa Police) ਵੱਲੋਂ ਕੁੱਝ ਹੀ ਘੰਟਿਆਂ ਅੰਦਰ ਸੁਲਝਾ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਜਾਣਕਾਰੀ ਦਿੰਦਿਆਂ ਡਾ. ਨਾਨਕ ਸਿੰਘ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਿਤੀ 16-3-23 ਨੂੰ ਪਿੰਡ ਕੋਟਲੀ ਕਲਾਂ(ਥਾਣਾ ਸਦਰ ਮਾਨਸਾ) ਵਿਖੇ ਦਰਜ ਹੋਏ ਕਤਲ ਦੇ ਮੁਕੱਦਮੇ ਨੂੰ ਮਾਨਸਾ ਪੁਲਿਸ ਵੱਲੋਂ ਕੁੱਝ ਹੀ ਘੰਟਿਆਂ ਅੰਦਰ ਸੁਲਝਾ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।