Site icon TheUnmute.com

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲਿਆਂ ‘ਤੇ ਮਾਨਸਾ ਪੁਲਿਸ ਨੇ ਕੱਸਿਆ ਸ਼ਿਕੰਜਾ

Mansa Police

ਚੰਡੀਗੜ੍ਹ 07 ਸਤੰਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਨੂੰ ਈ-ਮੇਲ ਰਾਹੀਂ ਧਮਕੀ ਦਿੱਤੀ ਗਈ ਸੀ | ਹੁਣ ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਨੇ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਵਾਲੇ 2 ਵਿਕਅਤੀਆਂ ਨੂੰ ਰਾਜਸਥਾਨ ਤੋਂ ਟਰੇਸ ਕਰ ਲਿਆ ਹੈ | ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਇਨ੍ਹਾਂ ਵਿੱਚੋ ਇੱਕ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਇਸ ਮਾਮਲੇ ਨੂੰ ਲੈ ਕੇ ਮਾਨਸਾ ਪੁਲਿਸ (Mansa Police) ਨੇ ਮੂਸੇਵਾਲਾ ਦੇ ਪਿਤਾ ਬਲਕੌਰ ਨੂੰ ਧਮਕੀਆਂ ਮਿਲਣ ਤੋਂ ਬਾਅਦ ਅਣਪਛਾਤਿਆਂ ਖ਼ਿਲਾਫ਼ ਜਬਰੀ ਵਸੂਲੀ ਤੇ ਧਮਕੀਆਂ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਨਾਂ ‘ਤੇ ਭੇਜੀ ਈ-ਮੇਲ ‘ਚ ਕਿਹਾ ਗਿਆ ਸੀ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੀ ਸੁਰੱਖਿਆ ‘ਤੇ ਕੁਝ ਨਾ ਕਹਿਣ |

Exit mobile version