Charanjit Singh Channi

ਮਾਨਸਾ ਪੁਲਿਸ ਨੇ ਚਰਨਜੀਤ ਸਿੰਘ ਚੰਨੀ ਨੂੰ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਸੌਂਪੇ ਸੰਮਨ

ਚੰਡੀਗੜ੍ਹ 20 ਦਸੰਬਰ 2022: ਵਿਦੇਸ਼ ਤੋਂ ਪਰਤਣ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਪਿੰਡ ਮੂਸੇ ਵਿਖੇ ਪਹੁੰਚੇ। ਇਸ ਦੌਰਾਨ ਚੰਨੀ ਮੂਸੇਵਾਲਾ ਦੇ ਮਾਪਿਆਂ ਨੂੰ ਮਿਲੇ ਅਤੇ ਮਰਹੂਮ ਸਿੱਧੂ ਮੂਸੇਵਾਲਾ ਦੀ ਦਰਦਨਾਕ ਘਟਨਾ ‘ਤੇ ਅਫਸੋਸ ਪ੍ਰਗਟ ਕੀਤਾ।

ਇਸਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਦੀ ਅਦਾਲਤ ਨੇ ਪੁਲਿਸ ਰਾਹੀਂ ਸੰਮਨ ਸੌਂਪੇ ਗਏ ਹਨ । ਮਾਨਸਾ ਪੁਲਿਸ ਅਨੁਸਾਰ ਚਰਨਜੀਤ ਸਿੰਘ ਚੰਨੀ ਨੂੰ ਮਾਨਸਾ ਦੀ ਅਦਾਲਤ ਵਿੱਚ 12 ਜਨਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ | ਸੂਤਰਾਂ ਦੇ ਮੁਤਾਬਕ ਮਾਨਸਾ ਦੇ ਡੀਐਸਪੀ ਸੰਜੀਵ ਗੋਇਲ ਨੇ ਅੱਜ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਚੰਨੀ ਨੂੰ ਸੰਮਨ ਸੌਂਪੇ ਗਏ ਹਨ | ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਸਮੇਂ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਮਰਹੂਮ ਮੂਸੇਵਾਲਾ ਦੀ ਚੋਣ ਦੌਰਾਨ ਲੰਘੇ ਸਮੇਂ ਤੋਂ ਬਾਅਦ ਕੀਤੇ ਗਏ ਚੋਣ ਪ੍ਰਚਾਰ ਤੇ ਵੱਧ ਇਕੱਠ ਕਰਨ ਲਈ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |

Scroll to Top