gangster Lawrence Bishnoi

ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ ਜਲਦ ਹੀ ਰਿਮਾਂਡ ‘ਤੇ ਲੈ ਕੇ ਆਵੇਗੀ

ਚੰਡੀਗੜ੍ਹ 01ਜੂਨ 2022: ਪੰਜਾਬ ਦ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਕੱਲ੍ਹ ਉਨ੍ਹਾਂ ਦੇ ਜੱਦੀ ਪਿੰਡ ਸਸਕਾਰ ਕੀਤਾ ਗਿਆ | ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਪੁਲਿਸ (Mansa police) ਜਲਦ ਹੀ ਰਿਮਾਂਡ ਤੇ ਲੈ ਕੇ ਆਵੇਗੀ। ਬੀਤੇ ਦਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰੋਹਿਨੀ ਅਦਾਲਤ ‘ਚ ਅੱਜ ਪੇਸ਼ ਕੀਤਾ ਗਿਆ।

ਇਸ ਦੌਰਾਨ ਸਪੈਸ਼ਲ ਸੈੱਲ ਦੀ ਟੀਮ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ‘ਚ ਲਾਰੈਂਸ ਬਿਸ਼ਨੋਈ ਨੂੰ 5 ਦਿਨਾਂ ਲਈ ਹਿਰਾਸਤ ‘ਚ ਲੈ ਲਿਆ ਹੈ ਅਤੇ ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪੁੱਛਗਿਛ ਕੀਤੀ ਜਾਵੇਗੀ । ਇਸਦੇ ਨਾਲ ਹੀ ਪੰਜਾਬ ਪੁਲਿਸ ਵਲੋਂ ਮਾਮਲੇ ‘ਚ ਕੱਲ੍ਹ ਹੀ ਮਨਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੂੰ ਉੱਤਰਾਖੰਡ ਤੋਂ ਹਿਰਾਸਤ ‘ਚ ਲਿਆ ਹੈ | ਹਿਰਾਸਤ ਲਏ ਵਿਅਕਤੀ ਨੂੰ 5 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ |

Scroll to Top