16 ਸਤੰਬਰ 2024: ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਖੁਰਦ ਵਿਖੇ ਇੱਕ 55 ਸਾਲਾਂ ਵਿਅਕਤੀ ਗੁਰਮੇਲ ਸਿੰਘ ਨੂੰ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਘਰ ਵਿੱਚ ਦਾਖਲ ਹੋ ਕੇ ਡਾਂਗਾਂ ਨਾਲ ਕੁੱਟ ਕੁੱਟ ਮੌਤ ਦੇ ਘਾਟ ਉਤਾਰ ਦਿੱਤਾ ਹੈ। ਓਥੇ ਮ੍ਰਿਤਕ ਵਿਅਕਤੀ ਦੀ ਪਹਿਚਾਣ ਗੁਰਮੇਲ ਸਿੰਘ (55) ਦੀ ਵਜੋਂ ਹੋਈ ਹੈ|
ਓਥੇ ਹੀ ਮ੍ਰਿਤਕ ਵਿਅਕਤੀ ਦੇ ਭਰਾ ਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਗੁਰਮੇਲ ਸਿੰਘ ਦੀ ਪਿੰਡ ਦੀ ਇੱਕ ਔਰਤ ਦੇ ਨਾਲ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ ਸੀ, ਜਿਸ ਤੋਂ ਬਾਅਦ ਉਸਦੇ ਪੁੱਤਰ ਗੁਰਪ੍ਰੀਤ ਸਿੰਘ ਅਤੇ ਉਸ ਦੇ ਦੋਸਤਾਂ ਨੇ ਮਿਲ ਕੇ ਉਹਨਾਂ ਦੇ ਘਰ ਵਿੱਚ ਦਾਖਲ ਹੋ ਕੇ ਗੁਰਮੇਲ ਸਿੰਘ ਨੂੰ ਡਾਂਗਾਂ ਦੇ ਨਾਲ ਬੁਰੀ ਤਰ੍ਹਾਂ ਕੁੱਟਿਆ, ਜਿਸ ਦੌਰਾਨ ਡਾਂਗਾਂ ਦੀ ਕੁੱਟ ਨਾ ਸਹਾਰਦੇ ਹੋਏ ਗੁਰਮੇਲ ਸਿੰਘ ਦੀ ਮੌਤ ਹੋ ਗਈ ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕਰਦੇ ਹੋਏ ਕਿਹਾ ਕਿ ਗੁਰਮੇਲ ਸਿੰਘ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਵਿਅਕਤੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਉਧਰ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।