ਚੰਡੀਗੜ੍ਹ, 27 ਮਾਰਚ 2025: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸ਼ੈਸਨ ਦੌਰਾਨ ਦੱਸਿਆ ਕਿ ਮਾਨਸਾ ਕੈਂਚੀਆਂ ਤੋਂ ਭੀਖੀ (Mansa to Bhikhi) ਤੱਕ ਸੜਕ ਨੂੰ ਪੰਜਾਬ ਸਰਕਾਰ ਵੱਲੋਂ ਮਜ਼ਬੂਤ ਕੀਤਾ ਜਾਵੇਗਾ। ਮੰਤਰੀ ਨੇ ਇਹ ਜਵਾਬ ਪੰਜਾਬ ਵਿਧਾਨ ਸਭਾ ‘ਚ ਮਾਨਸਾ ਹਲਕੇ ਦੇ ਵਿਧਾਇਕ ਡਾ. ਵਿਜੇ ਸਿੰਗਲਾ ਵੱਲੋਂ ਲਿਆਂਦੇ ਧਿਆਨ ਦਿਵਾਊ ਮਤੇ ਦੇ ਜਵਾਬ ‘ਚ ਦਿੱਤਾ ।
ਲੋਕ ਨਿਰਮਾਣ (ਭ ਤੇ ਮ) ਮੰਤਰੀ ਨੇ ਕਿਹਾ ਕਿ ਮਾਨਸਾ ਤੋਂ ਭਵਾਨੀਗੜ੍ਹ ਤੱਕ ਸੜਕ ਦੀ ਕੁੱਲ ਲੰਬਾਈ 73.08 ਕਿਲੋਮੀਟਰ ਹੈ ਅਤੇ ਇਹ ਬਠਿੰਡਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ‘ਚੋਂ ਲੰਘਦੀ ਹੈ | ਮਾਨਸਾ ਰਾਮਦਿੱਤ ਚੌਕ ਤੋਂ ਮਾਨਸਾ ਕਾਂਚੀਆਂ (NH-703) ਤੱਕ ਕੁੱਲ ਲੰਬਾਈ 7.3 ਕਿਲੋਮੀਟਰ ਹੈ, ਜੋ ਕਿ ਪਹਿਲਾਂ ਹੀ 4-ਲੇਨ ਵਾਲੀ ਸੜਕ ਹੈ। ਇਸਦੀ ਮੁਰੰਮਤ ਦਾ ਅਨੁਮਾਨ 29 ਨਵੰਬਰ 2024 ਨੂੰ ਪ੍ਰਵਾਨਗੀ ਲਈ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦਿੱਲੀ ਨੂੰ ਭੇਜਿਆ ਗਿਆ ਹੈ ਅਤੇ ਛੇਤੀ ਹੀ ਇਸਨੂੰ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ।
ਮਾਨਸਾ ਕੈਂਚਿਆਂ ਤੋਂ ਭੀਖੀ (NH-148B) ਤੱਕ ਕੁੱਲ ਲੰਬਾਈ 12 ਕਿਲੋਮੀਟਰ ਅਤੇ ਚੌੜਾਈ 10 ਮੀਟਰ ਹੈ। ਇਸਦੀ ਮੌਜੂਦਾ ਸਥਿਤੀ ਨੂੰ ਧਿਆਨ ‘ਚ ਰੱਖਦੇ ਹੋਏ, ਇਸਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ 31 ਦਸੰਬਰ 2024 ਨੂੰ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ, ਦਿੱਲੀ ਨੂੰ ਭੇਜਿਆ ਗਿਆ ਹੈ, ਅਤੇ ਇਸਨੂੰ ਛੇਤੀ ਹੀ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ।
ਇਸਦੇ ਨਾਲ ਹੀ ਮਹਿਲਾ ਚੌਕ ਤੋਂ ਭਵਾਨੀਗੜ੍ਹ (ਸਟੇਟ ਹਾਈਵੇ-12ਏ) ਤੱਕ ਸੜਕ 17 ਕਿਲੋਮੀਟਰ ਲੰਬੀ ਅਤੇ 10 ਮੀਟਰ ਚੌੜੀ ਹੈ। ਇਸ ਸੜਕ ਦੀ ਮੁਰੰਮਤ ਲਈ ਟੈਂਡਰ 1 ਮਾਰਚ 2025 ਨੂੰ ਜਾਰੀ ਕੀਤਾ ਗਿਆ ਹੈ। ਟੈਂਡਰ ਅਲਾਟ ਹੋਣ ਤੋਂ ਬਾਅਦ, ਇਹ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮਹਿਲਾਂ ਚੌਂਕ ਤੋਂ ਭਵਾਨੀਗੜ੍ਹ ਤੱਕ (ਸਟੇਟ ਹਾਈਵੇ 12-A) ਜਾਂਦੀ ਸੜਕ ਜਿਸਦੀ ਲੰਬਾਈ ਲਗਭੱਗ 17 ਕਿ.ਮੀ. ਹੈ ਅਤੇ ਇਸ ਦੀ ਚੌੜਾਈ 10 ਮੀਟਰ ਹੈ। ਇਸ ਸੜਕ ਦੀ ਮੁਰੰਮਤ ਦਾ ਟੈਂਡਰ ਮਿਤੀ 01 ਮਾਰਚ 2025 ਨੂੰ ਜਾਰੀ ਕੀਤਾ ਗਿਆ ਹੈ। ਟੈਂਡਰ ਅਲਾਟ ਹੋਣ ਉਪਰੰਤ ਇਸ ਕੰਮ ਨੂੰ ਛੇਤੀ ਤੋਂ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ।
Read More: ਫਾਜ਼ਿਲਕਾ ਇਲਾਕੇ ਅਧੀਨ ਢਿੱਲੀਆਂ ਤਾਰਾਂ ਸੰਬੰਧੀ ਕੋਈ ਸ਼ਿਕਾਇਤ ਬਕਾਇਆ ਨਹੀਂ: ਹਰਭਜਨ ਸਿੰਘ ETO