Site icon TheUnmute.com

Paris Olympics: ਪੈਰਿਸ ਓਲੰਪਿਕ 2024 ਦੇ ਸਮਾਪਤੀ ਸਮਾਗਮ ‘ਚ ਭਾਰਤ ਦੀ ਝੰਡਾ ਬਰਦਾਰ ਹੋਵੇਗੀ ਮਨੂ ਭਾਕਰ

Manu Bhaker

ਚੰਡੀਗੜ੍ਹ, 5 ਅਗਸਤ, 2024: ਭਾਰਤ ਦੀ ਸਟਾਰ ਨਿਸ਼ਾਨੇਬਾਜ਼ ਮਨੂ ਭਾਕਰ (Manu Bhaker) ਪੈਰਿਸ ਓਲੰਪਿਕ (Paris Olympics 2024) ਦੇ ਸਮਾਪਤੀ ਸਮਾਗਮ ‘ਚ ਭਾਰਤ ਦੀ ਝੰਡਾ ਬਰਦਾਰ ਹੋਵੇਗੀ। ਮਨੂ ਭਾਕਰ ਨੇ ਪੈਰਿਸ ਖੇਡਾਂ ‘ਚ ਦੋ ਕਾਂਸੀ ਦੇ ਤਮਗੇ ਜਿੱਤ ਕੇ ਇਤਿਹਾਸ ਰਚਿਆ ਹੈ। ਮਨੂ ਨੇ ਬੀਬੀਆਂ ਦੇ 10 ਮੀਟਰ ਏਅਰ ਪਿਸਟਲ ਮੁਕਾਬਲੇ ‘ਚ ਕਾਂਸੀ ਦਾ ਤਮਗਾ ਜਿੱਤ ਕੇ ਇਨ੍ਹਾਂ ਖੇਡਾਂ ‘ਚ ਦੇਸ਼ ਦੇ ਤਮਗੇ ਦਾ ਖਾਤਾ ਖੋਲ੍ਹਿਆ ਸੀ। ਇਸ ਤੋਂ ਬਾਅਦ ਮਨੂ ਨੇ ਸਰਬਜੋਤ ਸਿੰਘ ਨਾਲ ਮਿਲ ਕੇ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਈਵੈਂਟ ‘ਚ ਵੀ ਕਾਂਸੀ ਦਾ ਤਮਗਾ ਜਿੱਤਿਆ ਹੈ ।

ਭਾਰਤੀ ਓਲੰਪਿਕ ਸੰਘ (IOA) ਦੇ ਅਧਿਕਾਰੀ ਨੇ ਕਿਹਾ ਕਿ ਮਨੂ ਭਾਕਰ (Manu Bhaker) ਨੂੰ ਝੰਡਾ ਬਰਦਾਰ ਚੁਣਿਆ ਗਿਆ ਹੈ। ਉਨ੍ਹਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਉਹ ਇਸਦੀ ਹੱਕਦਾਰ ਹੈ। ਹਰਿਆਣਾ ਦੇ 22 ਸਾਲਾ ਨਿਸ਼ਾਨੇਬਾਜ਼ ਨੇ ਪਹਿਲਾਂ ਕਿਹਾ ਸੀ ਕਿ ਭਾਰਤ ਦਾ ਝੰਡਾ ਬਰਦਾਰ ਬਣਨਾ ਮਾਣ ਵਾਲੀ ਗੱਲ ਹੈ।

Exit mobile version