ਅੰਮ੍ਰਿਤਸਰ, 17 ਜੂਨ 2023: ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ (Arjun Ram Meghwal) ਅੱਜ ਅੰਮ੍ਰਿਤਸਰ ਪਹੁੰਚੇ, ਉਥੇ ਹੀ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ ਦੇ 9 ਸਾਲਾਂ ਦੀ ਕਾਰਗੁਜ਼ਾਰੀ ਦੇ ਉੱਤੇ ਬੋਲਦੇ ਹੋਏ ਭਾਰਤੀ ਜਨਤਾ ਪਾਰਟੀ ਦੇ ਸੋਹਲੇ ਗਾਏ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਨੂੰ ਅੱਗੇ ਵਧਾਉਣ ਵਾਸਤੇ ਹਰ ਇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਦੇਸ਼ ਵਿੱਚ ਚੱਲ ਰਹੇ ਲੰਮੇ ਚਿਰ ਤੋਂ ਕੇਸਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ |
ਉਨ੍ਹਾਂ ਵੱਲੋਂ ਆਮ ਆਦਮੀ ਪਾਰਟੀ ਦੇ ਉੱਪਰ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਝੂਠ ਦੇ ਬਲਬੂਤੇ ‘ਤੇ ਬਣੀ ਹੈ, ਉਨ੍ਹਾਂ ਆਖਿਆ ਕਿ ਜੋ ਉਹਨਾਂ ਵੱਲੋਂ ਝੂਠ ਬੋਲਿਆ ਜਾ ਰਿਹਾ ਸੀ ਕਿ ਭਾਰਤੀ ਜਨਤਾ ਪਾਰਟੀ ਵੱਲੋਂ ਆਪਰੇਸ਼ਨ ਲੋਟਸ ਚਲਾਇਆ ਜਾ ਰਿਹਾ ਹੈ, ਹੁਣ ਉਹ ਕਿੱਥੇ ਹਨ ? ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਜੋ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਹਨ, ਇਸ ਤੋਂ ਉਲਟ ਸਾਬਤ ਹੋ ਰਹੇ ਹਨ |
ਮੇਘਵਾਲ (Arjun Ram Meghwal) ਨੇ ਆਪਣੀ ਪਾਰਟੀ ਦੇ 9 ਸਾਲਾਂ ਦੇ ਕਾਰਜਕਾਲ ਬਾਰੇ ਕਿਹਾ ਕਿ ਬਹੁਤ ਲੰਮੇ ਚਿਰ ਤੋਂ ਚੱਲ ਰਹੇ ਪੈਂਡਿੰਗ ਕੇਸਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਅਤੇ ਖਾਸ ਤੌਰ ‘ਤੇ ਉੱਚ ਨਿਆਲੇ ਵੱਲੋਂ ਬਹੁਤ ਸਾਰੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਹੈ | ਦਿੱਲੀ ਵਿੱਚ ਚੱਲ ਰਹੇ ਖਿਡਾਰੀਆਂ ਦੇ ਉੱਤੇ ਤਸ਼ੱਦਦ ਨੂੰ ਲੈ ਕੇ ਹੁਣ ਚਾਰਜਸ਼ੀਟ ਦਾਖਲ ਹੋ ਗਈ ਹੈ ਅਤੇ ਕਾਨੂੰਨ ਦੇ ਮੁਤਾਬਕ ਜੋ ਵੀ ਫ਼ੈਸਲਾ ਹੋਵੇਗਾ ਉਹ ਸਭ ਨੂੰ ਮਨਜ਼ੂਰ ਹੋਵੇਗਾ |