Sonia Gandhi

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸਮੇਤ ਕਈ ਕਾਂਗਰਸੀ ਆਗੂ ਹੋਏ ਕੋਰੋਨਾ ਸੰਕਰਮਿਤ

ਚੰਡੀਗੜ੍ਹ 02 ਜੂਨ 2022: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ (Sonia Gandhi) ਕੋਰੋਨਾ ਸੰਕਰਮਿਤ ਹੋ ਗਈ ਹੈ। ਉਨ੍ਹਾਂ ਤੋਂ ਇਲਾਵਾ ਮੀਟਿੰਗ ਵਿੱਚ ਆਏ ਕੁਝ ਆਗੂ ਵੀ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ। ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਸੁਰਜੇਵਾਲਾ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਕੱਲ੍ਹ (ਬੁੱਧਵਾਰ) ਸ਼ਾਮ ਨੂੰ ਹਲਕਾ ਬੁਖਾਰ ਸੀ, ਜਿਸ ਤੋਂ ਬਾਅਦ ਜਦੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਤਾਂ ਉਹ ਕੋਰੋਨਾ ਸੰਕਰਮਿਤ ਪਾਈ ਗਈ।

ਸੁਰਜੇਵਾਲਾ ਨੇ ਕਿਹਾ ਕਿ ਸੋਨੀਆ ਗਾਂਧੀ ਨੇ ਪਿਛਲੇ ਇਕ ਹਫਤੇ ‘ਚ ਕਈ ਨੇਤਾਵਾਂ, ਵਰਕਰਾਂ ਨਾਲ ਮੁਲਾਕਾਤ ਕੀਤੀ, ਜਿਸ ਕਾਰਨ ਉਨ੍ਹਾਂ ਨੂੰ ਇਨਫੈਕਸ਼ਨ ਹੋ ਗਿਆ। ਜਿਕਰਯੋਗ ਹੈ ਕਿ ਸੋਨੀਆ ਗਾਂਧੀ 8 ਜੂਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣ ਵਾਲੀ ਹੈ। ਹਾਲਾਂਕਿ, ਸੂਰਜੇਵਾਲਾ ਨੇ ਕਿਹਾ ਹੈ ਕਿ ਸੋਨੀਆ ਗਾਂਧੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਕਿਹਾ ਹੈ ਕਿ ਉਨ੍ਹਾਂ ਨੂੰ 8 ਜੂਨ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਦੇ ਸਾਹਮਣੇ ਪੇਸ਼ ਹੋਣਾ ਚਾਹੀਦਾ ਹੈ।

Scroll to Top