ਸ੍ਰੀ ਦਰਬਾਰ ਸਾਹਿਬ ਪਹੁੰਚੇ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀ ਨੇਤਾ

rahul gandhi

ਚੰਡੀਗੜ੍ਹ 27 ਜਨਵਰੀ 2022: ਕਾਂਗਰਸ ਨੇਤਾ ਰਾਹੁਲ ਗਾਂਧੀ (Rahul Gandhi) ਅੱਜ ਪੰਜਾਬ ਦੌਰੇ ‘ਤੇ ਹਨ | ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ (Sri Darbar Sahib) ਪਹੁੰਚ ਚੁੱਕੇ ਹਨ । ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਵੀ ਕਰਨਗੇ। ਰਾਹੁਲ ਗਾਂਧੀ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਵਜੋਤ ਸਿੰਘ ਸਿੱਧੂ ਸਮੇਤ ਸਾਰੇ ਕਾਂਗਰਸੀ ਉਮੀਦਵਾਰ ਵਿਸ਼ੇਸ਼ ਤੌਰ ‘ਤੇ ਮੌਜੂਦ ਹਨ।

ਜਾਣਕਾਰੀ ਅਨੁਸਾਰ ਰਾਹੁਲ ਗਾਂਧੀ (Rahul Gandhi) ਦੀ ਪੰਜਾਬ ਆਮਦ ਨੂੰ ਲੈ ਕੇ ਪੁਲਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪੁਲਸ ਦੇ ਸੁਰੱਖਿਆ ਪ੍ਰਬੰਧਾਂ ਵਿਚਕਾਰ ਰਾਹੁਲ ਗਾਂਧੀ ਮੱਥਾ ਟੇਕਣ ਲਈ ਦਰਬਾਰ ਸਾਹਿਬ ਪਹੁੰਚੇ ਹਨ।ਇਸਤੋਂ ਬਾਅਦ ਰਾਹੁਲ ਗਾਂਧੀ ਸੜਕ ਰਾਹੀਂ ਜਲੰਧਰ ਜਾਣਗੇ, ਜਿੱਥੇ ਉਹ ਬਾਅਦ ਦੁਪਹਿਰ ਵਾਈਟ ਡਾਇਮੰਡ, ਮਿੱਠਾਪੁਰ, ਜਲੰਧਰ ਵਿਖੇ ‘ਨਵੀਂ ਸੋਚ ਨਵਾਂ ਪੰਜਾਬ’ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।