July 5, 2024 7:10 am
Batala

ਬਟਾਲਾ ਦੀ ਗਊਸ਼ਾਲਾ ‘ਚ ਪੱਠੇ ਖਾਣ ਤੋਂ ਬਾਅਦ ਕਈ ਗਊਆਂ ਦੀ ਮੌਤ, ਜਾਂਚ ‘ਚ ਜੁਟੀ ਪੁਲਿਸ

ਚੰਡੀਗੜ੍ਹ, 28 ਸਤੰਬਰ 2023: ਬਟਾਲਾ (Batala) ਦੀ ਇੱਕ ਸਮਾਜ ਸੇਵੀ ਸੰਸਥਾ ਦੇ ਗਊਸ਼ਾਲਾ ਵਿੱਚ ਕਰੀਬ13 ਗਊਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਦੇ ਵਿਧਾਇਕ, ਹਿੰਦੂ ਸੰਗਠਨਾਂ ਦੇ ਲੋਕ ਅਤੇ ਐੱਸ.ਪੀ. ਪੁਲਿਸ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਚਾਰੇ ਦੇ ਸੈਂਪਲ ਲੈ ਕੇ ਜਾਂਚ ਲਈ ਵੈਟਰਨਰੀ ਵਿਭਾਗ ਨੂੰ ਭੇਜ ਦਿੱਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਮਾਜ ਸੇਵੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗਊਸ਼ਾਲਾ ਵਿਚ ਕੁਝ ਗਊਆਂ ਦੀ ਮੌਤ ਹੋ ਗਈ ਹੈ । ਇਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਗਊਆਂ ਦੇ ਪੇਟ ਫੁੱਲੇ ਹੋਏ ਸਨ। ਇਸ ਕਾਰਨ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਸ਼ਰਾਰਤੀ ਅਨਸਰ ਨੇ ਚਾਰੇ ਵਿੱਚ ਕੋਈ ਚੀਜ਼ ਮਿਲਾ ਕੇ ਗਾਵਾਂ ਨੂੰ ਖੁਆਈ ਹੈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਮੁਲਜ਼ਮਾਂ ਦੀ ਪਛਾਣ ਲਈ ਸੀ.ਸੀ.ਟੀ.ਵੀ. ਜਾਂਚ ਕੀਤੀ ਜਾ ਰਹੀ ਹੈ। ਡੀ.ਐੱਸ.ਪੀ. ਲਲਿਤ ਕੁਮਾਰ ਨੇ ਕਿਹਾ ਕਿ ਮਰੀਆਂ ਗਊਆਂ ਦਾ ਸਵੇਰੇ ਪੋਸਟਮਾਰਟਮ ਕੀਤਾ ਜਾਵੇਗਾ, ਜੇਕਰ ਕਿਸੇ ਦੀ ਸ਼ਰਾਰਤ ਹੋਈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।