ਚੰਡੀਗੜ੍ਹ, 28 ਨਵੰਬਰ 2023: ਵੈਸਟਰਨ ਡਿਸਟਰਬੈਂਸ ਕਾਰਨ ਪੰਜਾਬ ਵਿੱਚ ਮੌਸਮ ਵਿੱਚ ਬਦਲਾਅ ਆਇਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਕੱਲ੍ਹ ਦਰਮਿਆਨਾ ਮੀਂਹ (Rain) ਪਿਆ ਅਤੇ ਬੱਦਲ ਛਾਏ ਰਹੇ | ਅੱਜ ਵੀ ਕਈ ਹਿੱਸਿਆਂ ਵਿੱਚ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਜਿਸ ਕਾਰਨ ਠੰਡ ਵਧਣ ਦੀ ਸੰਭਾਵਨਾ ਹੈ।
ਅੱਜ ਲੁਧਿਆਣਾ, ਪਟਿਆਲਾ, ਸੰਗਰੂਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸੇ ਤਰ੍ਹਾਂ ਹਰਿਆਣਾ ਦੇ ਅੰਬਾਲਾ, ਕਰਨਾਲ, ਕੁਰੂਕਸ਼ੇਤਰ, ਯਮੁਨਾਨਗਰ ਅਤੇ ਕੈਥਲ ਵਿੱਚ ਹਲਕੀ ਬਾਰਿਸ਼ (Rain) ਹੋਣ ਦੀ ਸੰਭਾਵਨਾ ਹੈ। ਮੌਸਮ ਮਾਹਰਾਂ ਅਨੁਸਾਰ ਮੀਂਹ ਤੋਂ ਬਾਅਦ ਹਵਾ ਦੀ ਗੁਣਵੱਤਾ ਸੂਚਕਾਂਕ ਦਾ ਪੱਧਰ ਵੀ ਸੁਧਰ ਸਕਦਾ ਹੈ, ਕਿਉਂਕਿ ਇਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ। ਮੀਂਹ ਤੋਂ ਬਾਅਦ ਸਾਰੇ ਜ਼ਿਲ੍ਹਿਆਂ ਵਿੱਚ ਠੰਢ ਵਧੇਗੀ।