ਮੋਹਾਲੀ, 14 ਅਗਸਤ 2023: ਹਲਕਾ ਮੋਹਾਲੀ ਦੇ ਪਿੰਡ ਨਾਨੂ ਮਾਜਰਾ (Nanu Majra) ਦੇ ਸਾਬਕਾ ਸਰਪੰਚ, ਯੂਥ ਆਗੂ ਸਮੇਤ 35 ਦੇ ਕਰੀਬ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ | ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਸਾਰਿਆਂ ਨੂੰ ਸਿਰਪਾਓ ਪਾ ਕੇ ਸਨਮਾਨ ਕਰਦਿਆਂ ਸਵਾਗਤ ਕੀਤਾ | ਇਹ ਸਾਰੇ ਪਰਿਵਾਰ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਸਨ |
ਇਸ ਮੌਕੇ ਸ. ਕੁਲਵੰਤ ਸਿੰਘ ਨੇ ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਇਹ ਸਾਰੇ ਨੌਜਵਾਨ ਅੱਜ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ | ਉਨ੍ਹਾਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਮੋਹਾਲੀ ਦੇ ਸਾਰੇ ਪਿੰਡਾਂ ਦਾ ਵਿਕਾਸ ਕੀਤਾ ਜਾਵੇਗਾ |
ਇਸ ਦੌਰਾਨ ਸ. ਕੁਲਵੰਤ ਸਿੰਘ ਨੇ ਹਰ ਕੋਈ ਵਿਅਕਤੀ ਕਿਸੇ ਨਾ ਕਿਸੇ ਪਾਰਟੀ ਨਾ ਜੁੜਿਆ ਹੁੰਦਾ ਹੈ, ਉਹ ਕਿਸੇ ਪਾਰਟੀ ਵਿਚ ਸ਼ਾਮਲ ਹੋ ਸਕਦਾ ਹੈ, ਇਹ ਉਨ੍ਹਾਂ ਦਾ ਲੋਕਤੰਤਰ ਵਿੱਚ ਅਧਿਕਾਰ ਹੈ | ਉਨ੍ਹਾਂ ਕਿਹਾ ਸਾਰਿਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਪੰਚਾਇਤੀ ਚੋਣਾਂ, ਬਲਾਕ ਸੰਮਤੀਆਂ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਲੋਕ ਸਭਾ ਚੋਣਾ 2024 ਵਿੱਚ ਆਮ ਆਦਮੀ ਪਾਰਟੀ ਹੂੰਝਾਫੇਰ ਜਿੱਤ ਪ੍ਰਾਪਤ ਕਰੇਗੀ |
ਸ. ਕੁਲਵੰਤ ਸਿੰਘ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਝੂਠਿਆਂ ਦਾ ਪਰਿਵਾਰ ਹੈ, ਆਮ ਆਦਮੀ ਪਾਰਟੀ ‘ਤੇ ਇਲਜ਼ਾਮ ਲਗਾਉਣਾ ਇਨ੍ਹਾਂ ਦਾ ਕੰਮ ਹੈ | ਉਨ੍ਹਾਂ ਕਿਹਾ ਕਿਸੇ ਵੀ ਵਿਆਕਤੀ ਤੇ ਨਜਾਇਜ ਪਰਚਾ ਨਹੀ ਕੀਤਾ ਗਿਆ | ਉਨ੍ਹਾਂ ਕਿਹਾ ਜੇਕਰ ਕੋਈ ਗ਼ਲਤ ਕੰਮ ਕਰੇਗਾ ਉਹ ਭਾਵੇਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਹੋਵੇ ਜਾਂ ਕੋਈ ਰਿਸ਼ਤੇਦਾਰ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ |