ਚੰਡੀਗੜ੍ਹ, 2 ਦਸੰਬਰ, 2023: ਹੁਸ਼ਿਆਰਪੁਰ ਦੇ ਮੁਕੇਰੀਆਂ (Mukerian) ‘ਚ ਕਿਸਾਨਾਂ ਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਪੁਲਿਸ ਨੇ ਤਾਕਤ ਦੀ ਵਰਤੋਂ ਕੀਤੀ ਅਤੇ ਕਈ ਕਿਸਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਹ ਕਿਸਾਨ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਰੈਲੀ ਦਾ ਵਿਰੋਧ ਕਰਨ ਜਾ ਰਹੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਨਹੀਂ ਦਿੱਤਾ।
ਬੀਤੇ ਦਿਨ ਕਿਸਾਨ ਗੰਨੇ ਦਾ ਰੇਟ 400 ਰੁਪਏ ਪ੍ਰਤੀ ਕੁਇੰਟਲ ਅਤੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਮੁਕੇਰੀਆਂ (Mukerian) ਵਿੱਚ ਖੰਡ ਮਿੱਲ ਦੇ ਸਾਹਮਣੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਬੈਠੇ ਸਨ। ਰਾਤ ਤੋਂ ਹੀ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਲਕੀ ਹੱਥੋਪਾਈ ਚੱਲ ਰਹੀ ਸੀ। ਰਾਤ ਸਮੇਂ ਪੁਲਿਸ ਨੇ ਜਲੰਧਰ-ਪਠਾਨਕੋਟ ਕੌਮੀ ਸਾਈਡ ਦਾ ਇੱਕ ਪਾਸਾ ਖੋਲ੍ਹ ਦਿੱਤਾ ਸੀ, ਜਿਸ ਮਗਰੋਂ ਇੱਕ ਪਾਸੇ ਤੋਂ ਆਵਾਜਾਈ ਜਾਮ ਹੋ ਗਈ ਸੀ।