ਚੰਡੀਗੜ੍ਹ, 09 ਮਾਰਚ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਅੱਜ ਚੰਡੀਗੜ੍ਹ ਵਿਖੇ ਮੰਤਰੀ ਮੰਡਲ (Punjab Cabinet) ਦੀ ਬੈਠਕ ਸਮਾਪਤ ਹੋ ਗਈ ਹੈ | ਇਸ ਬੈਠਕ ‘ਚ ਕਈ ਅਹਿਮ ਫੈਸਲੇ ਲਏ ਗਏ ਹਨ | ਪੰਜਾਬ ਮੰਤਰੀ ਮੰਡਲ ਨੇ ਪੰਜਾਬ ਮੰਤਰੀ ਮੰਡਲ ਨੇ ਪੋਕਸੇ ਐਕਟ ਦੇ ਅਦਾਲਤਾਂ ‘ਚ ਲੰਬਿਤ ਮਾਮਲਿਆਂ ਦੇ ਛੇਤੀ ਨਬੇੜੇ ਲਈ ਫਾਸਟ ਟਰੈਕ ਕੋਰਟ ਬਣਾਉਣ ਦਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਦੋ ਵਿਸ਼ੇਸ਼ ਅਦਾਲਤਾਂ ਦਾ ਤਰਨ ਤਾਰਨ ਅਤ ਸੰਗਰੂਰ ‘ਚ ਗਠਨ ਕੀਤਾ ਗਿਆ ਹੈ |
ਇਸਦੇ ਨਾਲ ਹੀ ਨਵੀਂ ਆਬਕਾਰੀ ਨੀਤੀ (New Excise Policy) ਨੂੰ ਮਨਜ਼ੂਰੀ ਦਿੱਤੀ ਗਈ ਹੈ | ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ 1300 ਡਾਕਟਰਾਂ ਦੀ ਅਸਾਮੀਆਂ ਭਰੀਆਂ ਜਾਣਗੀਆਂ | ਇਸ ਸਮੇਂ ਜਦੋਂ ਪੰਜਾਬ ਦਾ ਬਜਟ ਸੈਸ਼ਨ ਚੱਲ ਰਿਹਾ ਹੈ ਤੇ ਵਿਚਕਾਰ ਤਿੰਨ ਦਿਨਾਂ ਦੀ ਛੁੱਟੀ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਤਰੀ ਮੰਡਲ ਦੀ ਬੈਠਕ ਸੱਦੀ ਸੀ |