ਚੰਡੀਗੜ੍ਹ, 11 ਅਪ੍ਰੈਲ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਕੈਬਿਨਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੂੰ ਰੋਕਣ ਨਵੇਂ ਬਿੱਲ ਦੇ ਖਰੜੇ ‘ਜਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ 2026’ ਨੂੰ ਮਨਜ਼ੂਰੀ ਦਿੱਤੀ ਹੈ | ਇਸ ਬਿੱਲ ਤਹਿਤ ਬੇਅਦਬੀ ਦੇ ਮਾਮਲਿਆਂ ‘ਚ ਦੋਸ਼ੀ ਪਾਏ ਜਾਣ ‘ਤੇ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਹੈ।
ਇਸ ਦੇ ਨਾਲ ਹੀ ਬੇਅਦਬੀ ਦੇ ਦੋਸ਼ੀਆਂ ‘ਤੇ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਜੁਰਮਾਨਾ ਵੀ ਲਗਾਇਆ ਜਾਵੇਗਾ। ਇਸਦੇ ਨਾਲ ਹੀ DSP ਪੱਧਰ ਦਾ ਅਧਿਕਾਰੀ ਜਾਂਚ ਕਰੇਗਾ | ਉਨ੍ਹਾਂ ਦੱਸਿਆ ਕਿ ਇਹ ਕਦਮ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦੀ ਰੱਖਿਆ ਅਤੇ ਸੂਬੇ ‘ਚ ਧਾਰਮਿਕ ਸਦਭਾਵਨਾ ਬਣਾਈ ਰੱਖਣ ਲਈ ਬਹੁਤ ਜ਼ਰੂਰੀ ਹੈ।
ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ 11,500 ਤੋਂ ਵੱਧ ਪਿੰਡਾਂ ‘ਚ 3 ਲੱਖ ਸਟ੍ਰੀਟ ਲਾਈਟਾਂ ਲਗਾਏਗੀ | ਇਸ ‘ਚ 70% ਖਰਚ ਪੰਜਾਬ ਸਰਕਾਰ ਅਤੇ 30% ਪੰਚਾਇਤਾਂ ਨੂੰ ਦੇਣੇ ਪੈਣਗੇ | ਇਸਦੇ ਨਾਲ ਹੀ ਪੰਜਾਬ ਕੈਬਿਨਟ ਨੇ ਪੁਰਸ਼ਾ ਦੇ ਏਸ਼ੀਅਨ ਇੰਟਰਨੈਸ਼ਨਲ ਹਾਕੀ ਟੂਰਨਾਮੈਂਟ ਲਈ ₹25.40 ਕਰੋੜ ਦੇ ਬਜਟ ਨੂੰ ਮਨਜ਼ੂਰੀ ਦਿੱਤੀ ਹੈ | ਨੌਜਵਾਨਾਂ ਨੂੰ ਹਾਕੀ ਵੱਲ ਆਕਰਸ਼ਿਤ ਕਰਨ ਲਈ ਮੈਚਾਂ ਦਾ ਪ੍ਰਸਾਰਣ ਵੱਖ-ਵੱਖ ਮਾਧਿਅਮ ਰਾਹੀਂ ਲਾਈਵ ਦਿਖਾਇਆ ਜਾਵੇਗਾ | ਮੈਚਾਂ ਲਈ ਅੰਤਰਰਾਸ਼ਟਰੀ ਬੁਨਿਆਦੀ ਢਾਂਚੇ ਨਾਲ ਲੈਸ ਜਲੰਧਰ ਅਤੇ ਮੋਹਾਲੀ ਦੇ ਦੋ ਮੈਦਾਨ ਚੁਣੇ ਗਏ ਹਨ |
Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵ੍ਰਿੰਦਾਵਨ ‘ਚ ਕਿਸ਼ਤੀ ਪਲਟਣ ਦੀ ਘਟਨਾ ‘ਤੇ ਡੂੰਘਾ ਦੁੱਖ ਪ੍ਰਗਟਾਇਆ




