July 2, 2024 7:58 pm
BJP

ਸ਼੍ਰੋਮਣੀ ਅਕਾਲੀ ਦਲ, ‘ਆਪ’ ਅਤੇ ਕਾਂਗਰਸ ਪਾਰਟੀ ਦੇ ਕਈ ਆਗੂ ਤੇ ਵਰਕਰ ਭਾਜਪਾ ‘ਚ ਹੋਏ ਸ਼ਾਮਲ

ਚੰਡੀਗੜ੍ਹ, 20 ਫਰਵਰੀ 2023: ਜਲੰਧਰ ਨਗਰ ਨਿਗਮ ਚੋਣਾਂ ਅਤੇ ਲੋਕ ਸਭਾ ਜ਼ਿਮਨੀ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਤਾਂ ਸਿਆਸੀ ਸਰਗਰਮੀਆਂ ਵੀ ਤੇਜ਼ ਹੋ ਗਈਆਂ ਹਨ। ਜਾਣਕਾਰੀ ਮੁਤਾਬਕ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅੱਜ ਜਲੰਧਰ ਪਹੁੰਚੇ । ਇਸ ਦੌਰਾਨ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਪਾਰਟੀਆਂ ਨੂੰ ਕਰਾਰਾ ਝਟਕਾ ਲੱਗਾ ਹੈ। ਭਾਜਪਾ (BJP) ਦੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਵਿਰੋਧੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ।

ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਅਕਾਲੀ ਆਗੂ ਸੇਠ ਸਤਪਾਲ ਮੱਲ, ਆਮ ਆਦਮੀ ਪਾਰਟੀ ਦੇ ਬੁਲਾਰੇ ਸ਼ਿਵ ਦਿਆਲ ਮਾਲੀ, ਬਹੁਜਨ ਸਮਾਜ ਪਾਰਟੀ ਦੇ ਅਨਿਲ ਮੀਨੀਆ, ਮਾਡਲ ਟਾਊਨ ਮੋਬਾਈਲ ਐਸੋਸੀਏਸ਼ਨ ਮਾਰਕੀਟ ਦੇ ਪ੍ਰਧਾਨ ਰਾਜੀਵ ਦੁੱਗਲ, ਮੇਜਰ ਸਿੰਘ, ਮਨੋਜ ਅਗਰਵਾਲ, ਵਿਪਨ ਕੁਮਾਰ, ਮਨਜੀਤ ਸਿੰਘ, ਕਰਨੈਲ ਸਿੰਘ ਸਮੇਤ ਕਈ ਹੋਰ ਰਜਿੰਦਰ ਸਿੰਘ ਸਮੇਤ ਆਗੂ ਭਾਜਪਾ (BJP) ਵਿੱਚ ਸ਼ਾਮਲ ਹੋ ਗਏ ਹਨ।

ਇਸ ਦੌਰਾਨ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਡਾ: ਰਾਜ ਕੁਮਾਰ ਵੇਰਕਾ, ਜੀਵਨ ਗੁਪਤਾ, ਅਸ਼ਵਨੀ ਸ਼ਰਮਾ, ਸੁਭਾਸ਼ ਸ਼ਰਮਾ, ਮਨੋਰੰਜਨ ਕਾਲੀਆ, ਕੇ.ਡੀ.ਭੰਡਾਰੀ ਅਤੇ ਹੋਰ ਕਈ ਆਗੂ ਹਾਜ਼ਰ ਸਨ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਬਹੁਮਤ ਨਾਲ ਸੱਤਾ ਵਿੱਚ ਆਈ ਹੈ ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰ ਸਕੀ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਨਿਰਾਸ਼ ਹਨ ਅਤੇ ਆਗੂ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ।