Site icon TheUnmute.com

MLA ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ CM ਭਗਵੰਤ ਮਾਨ ਤੇ ਕੇਜਰੀਵਾਲ ਸਮੇਤ ਕਈਂ ਆਗੂਆਂ ਨੇ ਦੁੱਖ ਪ੍ਰਗਟਾਇਆ

MLA Gurpreet Gogi

ਚੰਡੀਗੜ੍ਹ, 11 ਜਨਵਰੀ 2025: ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ | ਗੁਰਪ੍ਰੀਤ ਗੋਗੀ ਦੇ ਦਿਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਆਮ ਆਦਮੀ ਪਾਰਟੀ ਦੇ ਲੁਧਿਆਣਾ ਪੱਛਮੀ ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਮਿਲੀ ਹੈ। ਇਹ ਖ਼ਬਰ ਉਨ੍ਹਾਂ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਮੈਨੂੰ ਬੇਹੱਦ ਦੁੱਖ ਲੱਗਿਆ ਹੈ | ਗੁਰਪ੍ਰੀਤ ਸਿੰਘ ਗੋਗੀ ਬੇਹੱਦ ਵਧੀਆ ਇਨਸਾਨ ਸਨ।

ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ। ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਵੇ ਅਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖਦਾਈ ਭਾਣਾ ਮੰਨਣ ਦਾ ਹੌਸਲਾ ਬਖ਼ਸ਼ਣ।

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ (MLA Gurpreet Gogi) ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਗੋਗੀ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇੱਕ ਅਜਿਹਾ ਆਗੂ ਜਿਸਨੇ ਆਪਣੇ ਲੋਕਾਂ ਦੀ ਅਟੁੱਟ ਵਫ਼ਾਦਾਰੀ ਅਤੇ ਹਮਦਰਦੀ ਨਾਲ ਸੇਵਾ ਕੀਤੀ, ਉਸਦਾ ਦਿਹਾਂਤ ਇੱਕ ਅਜਿਹਾ ਖਲਾਅ ਛੱਡ ਦੇਵੇਗਾ ਜਿਸਨੂੰ ਭਰਨਾ ਔਖਾ ਹੈ।

ਇਸ ਔਖੇ ਸਮੇਂ ਵਿੱਚ ਮੇਰੀਆਂ ਸੰਵੇਦਨਾਵਾਂ ਅਤੇ ਪ੍ਰਾਰਥਨਾਵਾਂ ਉਨ੍ਹਾਂ ਦੇ ਦੁਖੀ ਪਰਿਵਾਰ ਦੇ ਨਾਲ ਹਨ। ਇਸ ਦੁੱਖ ਦੀ ਘੜੀ ਵਿੱਚ ਅਸੀਂ ਉਨ੍ਹਾਂ ਦੇ ਪਰਿਵਾਰ ਅਤੇ ਲੁਧਿਆਣਾ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ।

ਇਸਦੇ ਨਾਲ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੇ ਦਿਹਾਂਤ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂਆਂ ਨੇ ਗੁਰਪ੍ਰੀਤ ਬੱਸੀ ਗੋਗੀ ਦੇ ਦਿਹਾਂਤ ਦੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ |

Read More: MLA Gurpreet Gogi: ‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋ.ਲੀ ਲੱਗਣ ਨਾਲ ਮੌ.ਤ

Exit mobile version