Bharat Jodo Yatra

ਭਾਰਤ ਜੋੜੋ ਯਾਤਰਾ ਨੂੰ ਲੈ ਕੇ ਫੈਲਾਏ ਕਈ ਭੁਲੇਖੇ, ਪਰ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੀ ਯਾਤਰਾ: ਰਾਜਾ ਵੜਿੰਗ

ਚੰਡੀਗੜ੍ਹ 19 ਜਨਵਰੀ 2023: ਪੰਜਾਬ ਵਿੱਚ ਭਾਰਤ ਜੋੜੋ ਯਾਤਰਾ (Bharat Jodo Yatra) ਦਾ ਅੱਜ ਆਖਰੀ ਦਿਨ ਹੈ। ਰਾਹੁਲ ਗਾਂਧੀ ਦੀ ਯਾਤਰਾ ਪਠਾਨਕੋਟ ਪਹੁੰਚ ਚੁੱਕੀ ਹੈ, ਜਿੱਥੇ ਕਾਂਗਰਸ ਵਲੋਂ ਵਿਸ਼ਾਲ ਜਨਸਭਾ ਕੀਤੀ ਜਾ ਰਹੀ ਹੈ। ਇਸ ਫੇਰੀ ਵਿੱਚ ਰਾਹੁਲ ਗਾਂਧੀ ਦੇ ਨਾਲ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀ ਆਗੂ ਪੁੱਜੇ ਹਨ।

ਇਸ ਦੌਰਾਨ ਰਾਜਾ ਵੜਿੰਗ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਕਈ ਭੁਲੇਖੇ ਫੈਲਾਏ ਗਏ ਸਨ ਪਰ ਇਸ ਯਾਤਰਾ (Bharat Jodo Yatra)  ਨੇ ਸਾਰੇ ਭਰਮ ਤੋੜ ਦਿੱਤੇ। ਰਾਹੁਲ ਗਾਂਧੀ ਸੱਚੇ ਸੇਵਕ ਹਨ ਅਤੇ ਉਨ੍ਹਾਂ ਦੀ ਯਾਤਰਾ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬਣੀ ਹੈ। ਇਸ ਮੁਲਾਕਾਤ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ। ਰਾਹੁਲ ਗਾਂਧੀ ਦੇਸ਼ ਦੇ ਲੋਕਾਂ ਦੀ ਲੜਾਈ ਲੜ ਰਹੇ ਹਨ।

Scroll to Top