July 4, 2024 9:41 pm
Wrestlers

ਪ੍ਰਦਰਸ਼ਨ ਕਰ ਰਹੇ ਕਈ ਪਹਿਲਵਾਨਾਂ ਨੂੰ ਦਿੱਲੀ ਪੁਲਿਸ ਨੇ ਹਿਰਾਸਤ ‘ਚ ਲਿਆ

ਚੰਡੀਗੜ੍ਹ, ਮਈ 28 2023: ਦਿੱਲੀ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ (Wrestlers) ਨੇ ਐਤਵਾਰ ਨੂੰ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਲਈ ਮਾਰਚ ਕੀਤਾ। ਦਿੱਲੀ ਪੁਲਿਸ ਨੇ ਇਸ ਮਹਾਂਪੰਚਾਇਤ ਦੀ ਇਜਾਜ਼ਤ ਨਹੀਂ ਦਿੱਤੀ ਹੈ। ਨਵੀਂ ਪਾਰਲੀਮੈਂਟ ਵੱਲ ਜਾਂਦੇ ਸਮੇਂ ਪਹਿਲਵਾਨਾਂ ਨੇ ਬੈਰੀਕੇਡਾਂ ਤੋਂ ਛਾਲ ਮਾਰ ਦਿੱਤੀ, ਜਿਸ ਦੌਰਾਨ ਕਈ ਪਹਿਲਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ। ਅੱਜ ਦਿੱਲੀ ਪੁਲਿਸ ਨੇ ਧਾਰਾ 144 ਲਗਾ ਕੇ ਨਵੇਂ ਸੰਸਦ ਭਵਨ ਦੇ ਆਲੇ-ਦੁਆਲੇ ਦੀਆਂ ਸਾਰੀਆਂ ਸੜਕਾਂ ਬੰਦ ਕਰ ਦਿੱਤੀਆਂ ਹਨ। ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਬਜਰੰਗ ਪੂਨੀਆ, ਵਿਨੇਸ਼-ਸੰਗੀਤਾ ਫੋਗਾਟ, ਸਾਕਸ਼ੀ ਮਲਿਕ ਅਤੇ ਹੋਰਾਂ ਨੂੰ ਹਿਰਾਸਤ ‘ਚ ਲੈ ਲਿਆ |

Image

ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ- ਕੀ ਇਹ ਲੋਕਤੰਤਰ ਹੈ ?, ਅਸੀਂ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਸਾਡੇ ਨਾਲ ਅਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਸਾਨੂੰ ਗੋਲੀ ਮਾਰ ਦਿਓ | ਦਿੱਲੀ ਪੁਲਿਸ ਨੇ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ ਬੈਰੀਕੇਡ ਲਗਾ ਦਿੱਤੇ ਹਨ। ਦਿੱਲੀ ਦੇ 2 ਮੈਟਰੋ ਸਟੇਸ਼ਨਾਂ ਦੇ ਸਾਰੇ ਐਂਟਰੀ ਅਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਗਏ ਹਨ। ਸਿੰਘੂ ਬਾਰਡਰ ‘ਤੇ ਇੱਕ ਸਕੂਲ ਵਿੱਚ ਆਰਜ਼ੀ ਜੇਲ੍ਹ ਬਣਾ ਦਿੱਤੀ ਗਈ ਹੈ।

Image

Image

ਦੁਪਹਿਰ ਨੂੰ ਨਵੀਂ ਸੰਸਦ ਦੇ ਸਾਹਮਣੇ ਮਹਿਲਾ ਮਹਾਪੰਚਾਇਤ ਹੋਣੀ ਹੈ। ਕਿਸਾਨ ਆਗੂ ਕੁਲਦੀਪ ਖਰੜ ਨੇ ਕਿਹਾ ਕਿ ਜਦੋਂ ਤੱਕ ਬ੍ਰਿਜ ਭੂਸ਼ਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਹਰਿਆਣਾ ਦੇ ਸਾਰੇ ਟੋਲ ਮੁਕਤ ਕਰ ਦਿੱਤੇ ਗਏ ਹਨ।ਹਰਿਆਣਾ ਪੁਲਿਸ ਨੇ ਐਤਵਾਰ ਸਵੇਰ ਤੋਂ ਹੀ ਕਿਸਾਨਾਂ ਅਤੇ ਔਰਤਾਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਸੀ। ਹਿਸਾਰ, ਸੋਨੀਪਤ, ਪਾਣੀਪਤ, ਰੋਹਤਕ, ਜੀਂਦ ਅਤੇ ਅੰਬਾਲਾ ਵਿੱਚ ਖਾਪ ਨੁਮਾਇੰਦਿਆਂ ਅਤੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਅੰਬਾਲਾ ਵਿੱਚ ਕਿਸਾਨਾਂ ਦੀ ਪੁਲਿਸ ਨਾਲ ਝੜੱਪ ਰੋਹਤਕ ਦੇ ਸਾਂਪਲਾ ‘ਚ ਪੁਲਿਸ ਨੇ ਔਰਤਾਂ ਕਥਿਤ ਜ਼ਬਰਦਸਤੀ ਚੁੱਕ ਕੇ ਹਿਰਾਸਤ ‘ਚ ਲੈ ਲਿਆ। ਕਈ ਨੇਤਾਵਾਂ ਨੂੰ ਨਜ਼ਰਬੰਦ ਕਰ ਦਿੱਤਾ ਗਿਆ ਹੈ। ਹਰਿਆਣਾ ਦੇ ਸਾਰੇ ਟੋਲ ਪਲਾਜ਼ਿਆਂ ‘ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਮਹਾਪੰਚਾਇਤ ਵੱਲ ਜਾਣ ਵਾਲਿਆਂ ਨੂੰ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ।