Moga

ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਰਾਹੁਲ ਗੁਪਤਾ ਨੇ ਮੋਗਾ ਮੰਡੀ ਦਾ ਕੀਤਾ ਦੌਰਾ

ਮੋਗਾ, 19 ਅਪ੍ਰੈਲ 2023: ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ, ਖ੍ਰੀਦ, ਲਿਫ਼ਟਿੰਗ ਅਤੇ ਫ਼ਸਲ ਦੀਆਂ ਅਦਾਇਗੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਮੈਨੇਜਿੰਗ ਡਾਇਰੈਕਟਰ ਮਾਰਕਫੈੱਡ ਪੰਜਾਬ ਰਾਹੁਲ ਗੁਪਤਾ (ਆਈਏਐਸ) ਨੇ ਉਚੇਚੇ ਤੌਰ ਉੱਪਰ ਮੋਗਾ (Moga) ਮੰਡੀ ਦਾ ਦੌਰਾ ਕੀਤਾ। ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਸਬੰਧੀ ਗੱਲਬਾਤ ਕੀਤੀ।

ਆਪਣੇ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖ੍ਰੀਦਣ ਲਈ ਦ੍ਰਿੜ ਵਚਨਬੱਧ ਹੈ। ਮੰਡੀ ਦੇ ਪ੍ਰਬੰਧਾਂ ਉੱਪਰ ਸੰਤੁਸ਼ਟੀ ਜਾਹਿਰ ਕਰਦਿਆਂ ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖ੍ਰੀਦ, ਲਿਫ਼ਟਿੰਗ ਆਦਿ ਦੇ ਉਚੇਚੇ ਪ੍ਰਬੰਧ ਹਰੇਕ ਮੰਡੀ ਵਿੱਚ ਕਰਵਾਏ ਗਏ ਹਨ ਤਾਂ ਕਿ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਫ਼ਸਲ ਨੂੰ ਵੇਚ ਸਕਣ।

ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਖ੍ਰੀਦ ਏਜੰਸੀਆਂ ਦੇ ਮੈਨੇਜਰਾਂ ਨਾਲ ਮੀਟਿੰਗ ਵੀ ਕੀਤੀ ਅਤੇ ਹੁਣ ਤੱਕ ਖ੍ਰੀਦ ਹੋਈ ਕਣਕ ਆਦਿ ਸਬੰਧੀ ਰਿਪੋਰਟਾਂ ਲਈਆਂ। ਇਸ ਮੌਕੇ ਆੜ੍ਹਤੀਆਂ ਨੇ ਆਪਣੀਆਂ ਛੋਟੀਆਂ ਮੋਟੀਆਂ ਮੁਸ਼ਕਿਲਾਂ ਰਾਹੁਲ ਗੁਪਤਾ ਦੇ ਧਿਆਨ ਵਿੱਚ ਲਿਆਂਦੀਆਂ ਜਿੰਨ੍ਹਾਂ ਦਾ ਜਲਦੀ ਅਤੇ ਢੁਕਵਾਂ ਨਿਪਟਾਰਾ ਕਰਨ ਦਾ ਭਰੋਸਾ ਰਾਹੁਲ ਗੁਪਤਾ ਵੱਲੋਂ ਦਿੱਤਾ ਗਿਆ।

ਇਸ ਮੌਕੇ ਦਿਲਜੀਤ ਸਿੰਘ ਸੰਧੂ ਜ਼ਿਲ੍ਹਾ ਖੁਰਾਕ ਸਪਲਾਈ ਅਫ਼ਸਰ ਮੋਗਾ, ਮਹੇਸ਼ ਬਾਬੂ ਡਿਵੀਜ਼ਨਲ ਮੈਨੇਜਰ ਐਫਸੀਆਈਮੋਗਾ, ਬਲਦੀਪ ਸਿੰਘ ਜ਼ਿਲ੍ਹਾ ਮੈਨੇਜਰ ਮਾਰਕਫੈਡ, ਮੁਨੀਸ਼ ਧਿਮਾਨ ਜ਼ਿਲ੍ਹਾ ਮੈਨੇਜਰ ਵੇਅਰਹਾਊਸ ਮੋਗਾ, ਜ਼ਿਲ੍ਹਾ ਮੈਨੇਜਰ ਪਨਸਪ ਅਨੰਤ ਸ਼ਰਮਾ, ਅਮਨਪ੍ਰੀਤ ਸਿੰਘ ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਮੋਗਾ ਤੋਂ ਇਲਾਵਾ ਸਮੂਹ ਖ੍ਰੀਦ ਏਜੰਸੀਆਂ ਦਾ ਸਟਾਫ਼ ਮੌਜੂਦ ਸੀ।

Scroll to Top