Site icon TheUnmute.com

ਸ਼ਹੀਦ ਕੇਵਲ ਪਰਿਵਾਰ ਦਾ ਹੀ ਨਹੀਂ, ਪੂਰੇ ਦੇਸ਼ ਦਾ ਹੁੰਦਾ ਹੈ: CM ਭਗਵੰਤ ਮਾਨ

ਸ਼ਹੀਦ

ਚੰਡੀਗੜ੍ਹ, 16 ਅਕਤੂਬਰ 2023: ਕੁਝ ਦਿਨ ਪਹਿਲਾਂ ਸ਼ਹੀਦ ਹੋਏ ਸੰਗਰੂਰ ਜ਼ਿਲ੍ਹੇ ਦੇ ਪਰਮਿੰਦਰ ਸਿੰਘ ਦੇ ਪਰਿਵਾਰ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੁੱਖ ਸਾਂਝਾ ਕਰਨ ਲਈ ਪਹੁੰਚੇ, ਪਰਮਿੰਦਰ ਸਿੰਘ ਜਿਸ ਦਾ ਇੱਕ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ | ਮੁੱਖ ਮੰਤਰੀ ਭਗਵੰਤ ਮਾਨ ਨੇ ਪਰਮਿੰਦਰ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਦਿੱਤਾ |

ਇਸ ਮੌਕੇ ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਇੱਕ ਸ਼ਹੀਦ ਕੇਵਲ ਪਰਿਵਾਰ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਹੁੰਦਾ ਹੈ। ਪਰਵਿੰਦਰ ਸਿੰਘ ਬਹੁਤ ਛੋਟੀ ਉਮਰ ਵਿੱਚ ਸ਼ਹੀਦ ਹੋ ਗਿਆ ਸੀ।ਇਸ ਗੱਲ ਦਾ ਸਾਨੂੰ ਬਹੁਤ ਦੁੱਖ ਹੈ।

Exit mobile version