July 2, 2024 7:54 pm
gurjit singh

ਧਰਨੇ ਦੌਰਾਨ ਹੋਏ ਸ਼ਹੀਦਾਂ ਨੂੰ ਮਿਲਣਾ ਚਾਹੀਦਾ ਹੈ ਸ਼ਹੀਦੀ ਦਾ ਦਰਜਾ : ਗੁਰਜੀਤ ਔਜਲਾ

ਚੰਡੀਗੜ੍ਹ 19 ਨਵੰਬਰ 2021 : ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਬਹੁਤ ਵੱਡੇ ਵੱਡੇ ਦਾਅਵੇ ਕੀਤੇ ਗਏ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਦੋ ਸਾਲ ਤੋਂ ਦੇਸ਼ ਵਿੱਚ ਲਾਗੂ ਤਿੰਨ ਖੇਤੀ ਕਾਨੂੰਨ ਬਾਰੇ ਵੀ ਕਿਸਾਨਾਂ ਦੇ ਨਾਲ ਗੱਲਬਾਤ ਕੀਤੀ ਗਈ, ਉਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਤਰ੍ਹਾਂ ਹੀ ਤਿੰਨੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਗੱਲ ਕੀਤੀ ਗਈ, ਕਿਸਾਨ ਜਥੇਬੰਦੀਆਂ ਵਜੋਂ ਖੁਸ਼ੀ ਦੀ ਲਹਿਰ ਪਾਈ ਗਈ ਉੱਥੇ ਹੀ ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਵੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਗਿਆ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨੂੰ ਇੱਕ ਹੋਰ ਅਪੀਲ ਕੀਤੀ ਗਈ, ਜਿਸ ਵਿਚ ਕਿਹਾ ਗਿਆ ਕਿ ਜੋ ਲੋਕ ਖੇਤੀ ਕਾਨੂੰਨ ਰੱਦ ਕਰਾਉਂਦੇ ਹੋਏ ਧਰਨੇ ਵਿੱਚ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ, ਅਤੇ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਵੀ ਦਿੱਤਾ ਜਾਵੇ,

ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਉਨ੍ਹਾਂ ਵੱਲੋਂ ਵੀ ਜੰਤਰ ਮੰਤਰ ਤੇ ਬੈਠ ਕੇ ਤਿੰਨੇ ਕਾਨੂੰਨ ਰੱਦ ਕਰਾਉਣ ਦੀ ਗੱਲ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਦੇ ਨਾਲ ਦੋ ਹੋਰ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਰਵਨੀਤ ਬਿੱਟੂ ਵੀ ਬੈਠ ਕੇ ਤਿੰਨੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਗੱਲ ਕਰ ਰਹੇ ਸਨ, ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੋ ਫੈਸਲਾ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਲਿਆ ਗਿਆ ਹੈ ਉਹ ਇਕ ਵਧੀਆ ਫੈਸਲਾ ਹੈ. ਗੁਰਜੀਤ ਸਿੰਘ ਔਜਲਾ ਨੇ ਇਹ ਵੀ ਦੱਸਿਆ ਕਿ ਲੋਕ ਪੰਜਾਬੀਆਂ ਨੂੰ ਨਕਾਰਦੇ ਸਨ ਪਰ ਇੰਨ੍ਹੇ ਵੱਡੇ ਇਕੱਠ ਅਤੇ ਇੰਨ੍ਹੇ ਵੱਡੇ ਅੰਦੋਲਨ ਨੇ ਸਾਬਤ ਕਰ ਦਿੱਤਾ ਹੈ ਕਿ ਅਸੀਂ ਸਾਰੇ ਇੱਕ ਹਾਂ ਅਤੇ ਪੰਜਾਬੀ ਅੱਜ ਵੀ ਚੜ੍ਹਦੀ ਕਲਾ ਵਿੱਚ ਹਨ, ਉਥੇ ਹੀ ਇਸ ਜਿੱਤ ਨੂੰ ਗੁਰਜੀਤ ਸਿੰਘ ਔਜਲਾ ਨੇ ਕਿਸਾਨਾਂ ਦੀ ਜਿੱਤ ਦੱਸਿਆ ਅਤੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਵੀ ਕੀਤਾ,