July 7, 2024 2:02 pm
Afghanistan

ਅਫਗਾਨਿਸਤਾਨ ਦੇ ਬਲਖ ਸੂਬੇ ‘ਚ ਬੱਸ ‘ਚ ਜ਼ਬਰਦਸਤ ਧਮਾਕਾ, 7 ਜਣਿਆਂ ਦੀ ਮੌਤ

ਚੰਡੀਗੜ੍ਹ 06 ਦਸੰਬਰ 2022: ਉੱਤਰੀ ਅਫਗਾਨਿਸਤਾਨ (Afghanistan) ਦੇ ਬਲਖ ਸੂਬੇ ਵਿੱਚ ਇੱਕ ਤੇਲ ਕੰਪਨੀ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਵਿੱਚ ਜ਼ਬਰਦਸਤ ਧਮਾਕੇ ਦੀ ਖ਼ਬਰ ਸਾਹਮਣੇ ਆ ਰਹੀ ਹੈ | ਇਸ ਧਮਾਕੇ ‘ਚ ਹੁਣ ਤੱਕ 7 ਜਣਿਆਂ ਦੀ ਮੌਤ ਦੀ ਖ਼ਬਰ ਹੈ ਅਤੇ ਮ੍ਰਿਤਕਾਂ ਦਾ ਅੰਕੜਾ ਹੋਰ ਵਧ ਸਕਦਾ ਹੈ | ਉੱਤਰੀ ਬਲਖ ਸੂਬੇ ਦੇ ਪੁਲਸ ਬੁਲਾਰੇ ਮੁਹੰਮਦ ਆਸਿਫ ਵਜੇਰੀ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 7 ਵਜੇ ਬਲਖ ‘ਚ ਹੇਅਰਟਨ ਆਇਲ ਦੇ ਕਰਮਚਾਰੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਵਿਚ ਇਹ ਧਮਾਕਾ ਹੋਇਆ ਹੈ ਬ|

ਇਸ ਹਮਲੇ ਵਿੱਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ‘ਚ ਲੋਕ ਜ਼ਖਮੀ ਵੀ ਹੋਏ ਹਨ। ਸਾਰੇ ਮਰਨ ਵਾਲੇ ਉੱਤਰੀ ਅਫਗਾਨਿਸਤਾਨ ਸਥਿਤ ਇਕ ਤੇਲ ਕੰਪਨੀ ਦੇ ਕਰਮਚਾਰੀ ਹਨ। ਹਾਲਾਂਕਿ ਹੁਣ ਤੱਕ ਇਸ ਧਮਾਕੇ ਦੀ ਜ਼ਿੰਮੇਵਾਰੀ ਕਿਸੇ ਨੇ ਨਹੀਂ ਲਈ ਹੈ।

ਜਿਕਰਯੋਗ ਹੈ ਕਿ ਅਫਗਾਨਿਸਤਾਨ ‘ਚ ਇਸ ਤੋਂ ਪਹਿਲਾਂ ਵੀ ਅੱਤਵਾਦੀ ਹਮਲੇ ਹੋਏ ਹਨ। ਹਾਲ ਹੀ ‘ਚ ਕਾਬੁਲ ‘ਚ ਪਾਕਿਸਤਾਨ ਦੇ ਦੂਤਾਵਾਸ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਦੌਰਾਨ ਪਾਕਿਸਤਾਨੀ ਰਾਜਦੂਤ ਦੀ ਕਤਲ ਦੀ ਕੋਸ਼ਿਸ਼ ਕੀਤੀ ਗਈ ਸੀ । ਇਸ ਹਮਲੇ ‘ਚ ਉਹ ਵਾਲ -ਵਾਲ ਬਚ ਗਿਆ ਸੀ । ਇਸ ‘ਚ ਇਕ ਸੁਰੱਖਿਆ ਅਧਿਕਾਰੀ ਜ਼ਖਮੀ ਹੋ ਗਿਆ। ਪਾਕਿਸਤਾਨ ਸਰਕਾਰ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਇਸਲਾਮਿਕ ਸਟੇਟ (IS) ਨੇ ਪਾਕਿਸਤਾਨੀ ਦੂਤਾਵਾਸ ‘ਤੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।