ਕਿਸਾਨ

ਕਿਸਾਨ ਮਜ਼ਦੂਰ ਜਥੇਬੰਦੀ ਵੱਲੋਂ ਕਿਸਾਨਾਂ ਦੇ ਮੁੱਦਿਆ ਨੂੰ ਲੈ ਕੇ ਡੀ ਸੀ ਦਫ਼ਤਰ ਫਿਰੋਜ਼ਪੁਰ ਅੱਗੇ ਵਿਸ਼ਾਲ ਧਰਨਾ

ਚੰਡੀਗੜ੍ਹ 05 ਮਈ 2022: ਕਿਸਾਨਾਂ ਨੇ ਪੰਜਾਬ ਸਰਕਾਰ ਦੇ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ | ਇਸ ਦੌਰਾਨ ਕਿਸਾਨਾਂ ਵਲੋਂ ਝੋਨੇ, ਬਿਜਲੀ ਅਤੇ ਕਰਜ਼ੇ ਸੰਬੰਧੀ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਹੈ | ਕਿਸਾਨ ਮਜ਼ਦੂਰ (Kisan Mazdoor) ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਅੱਜ ਜਥੇਬੰਦੀ ਵੱਲੋਂ D.C. ਦਫ਼ਤਰ ਫਿਰੋਜ਼ਪੁਰ ਅੱਗੇ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ, ਬੀਬੀਆਂ, ਨੌਜਵਾਨਾਂ ਤੇ ਬੱਚਿਆਂ ਵਲੋਂ ਵਿਸ਼ਾਲ ਧਰਨਾ ਦਿੱਤਾ ਗਿਆ।

ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਸੂਬਾ ਕਮੇਟੀ ਮੈਂਬਰ ਰਣਬੀਰ ਸਿੰਘ ਰਾਣਾ ਤੇ ਪ੍ਰੈੱਸ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਕਿਹਾ ਕਿ ਕੇਂਦਰ ਸਰਕਾਰ ਮੰਨੀਆਂ ਮੰਗਾਂ ਲਾਗੂ ਕਰੇ ਤੇ ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਜੇ ਮਿਸ਼ਰਾ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰੇ। ਕਿਸਾਨ ਆਗੂਆਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਣਕ ਦੇ ਘਟੇ ਝਾੜ ਨੂੰ ਦੇਖਦੇ ਹੋਏ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦਾ ਐਲਾਨ ਕਰੇ, ਕਿਸਾਨਾਂ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਖ਼ਤਮ ਕੀਤੇ ਜਾਣ, ਆਬਾਦਕਾਰ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ ਤੇ 2007 ਵਿੱਚ ਤੋੜੀਆਂ ਇੰਤਕਾਲਾਂ ਮੁੜ ਬਹਾਲ ਕੀਤੀਆਂ ਜਾਣ।

ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ

ਪੰਜਾਬ ਵਿੱਚ ਨਸ਼ੇ ਦੇ ਖਾਤਮੇ ਕੀਤੇ ਜਾਣ, ਸਰਕਾਰੀ ਤੇ ਗੈਰ ਸਰਕਾਰੀ ਦਫ਼ਤਰਾਂ ਚ ਫੈਲੇ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਜਾਵੇ, ਬਿਜਲੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ, ਤਾਰ ਪਾਰਲੀਆਂ ਜ਼ਮੀਨਾਂ ਦਾ ਪਿਛਲੇ 5 ਸਾਲਾਂ ਦਾ ਮੁਆਵਜ਼ਾ 10 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇ, ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕੀਤੀ ਜਾਵੇ, ਗੰਨੇ ਦਾ ਬਕਾਇਆ ਤੁਰੰਤ ਕਿਸਾਨਾਂ ਨੂੰ ਦਿੱਤਾ ਜਾਵੇ, ਗੜੇਮਾਰੀ ਨਾਲ ਹੋਈਆਂ ਫਸਲਾਂ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ, ਜ਼ਬਰੀ ਕੱਢਿਆ ਜਾ ਰਿਹਾ NH-354 ਹਾਈਵੇ ਬੰਦ ਕੀਤਾ ਜਾਵੇ ਤੇ ਇਸੇ ਤਰ੍ਹਾਂ ਮੱਲਾਂਵਾਲਾ ਤੋਂ ਪੱਟੀ ਕੱਢੀ ਜਾ ਰਹੀ ਰੇਲਵੇ ਲਾਈਨ ਵੀ ਬੰਦ ਕੀਤੀ ਜਾਵੇ। ਆਦਿ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕੇਂਦਰ ਤੇ ਪੰਜਾਬ ਸਰਕਾਰ ਨੇ ਇਨ੍ਹਾਂ ਮਸਲਿਆਂ ਦਾ ਹੱਲ ਨਾ ਕੀਤਾ ਤਾਂ ਜਲਦੀ ਹੀ ਵੱਡੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।

ਜਿਸਦੀ ਜ਼ਿੰਮੇਵਾਰੀ ਸਰਕਾਰਾਂ ਤੇ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਵੀਰ ਸਿੰਘ ਨਿਜਾਮਦੀਨ ਵਾਲਾ, ਸੁਖਵੰਤ ਸਿੰਘ ਲੋਹੁਕਾ, ਬਲਰਾਜ ਸਿੰਘ ਫੇਰੋਕੇ, ਧਰਮ ਸਿੰਘ ਸਿੱਧੂ, ਨਰਿੰਦਰਪਾਲ ਸਿੰਘ ਜਤਾਲਾ, ਗੁਰਬਖ਼ਸ਼ ਸਿੰਘ ਪੰਜਗਰਾਈ, ਖਿਲਾਰਾ ਸਿੰਘ ਪੰਨੂ, ਰਛਪਾਲ ਸਿੰਘ ਗੱਟਾ ਬਾਦਸ਼ਾਹ, ਸਾਹਿਬ ਸਿੰਘ ਦੀਨੇਕੇ, ਹਰਫੂਲ ਸਿੰਘ, ਬਚਿੱਤਰ ਸਿੰਘ ਦੂਲੇਵਾਲਾ, ਰਣਜੀਤ ਸਿੰਘ ਖੱਚਰਵਾਲਾ, ਅਮਨਦੀਪ ਸਿੰਘ ਕੱਚਰਭੰਨ, ਲਖਵਿੰਦਰ ਸਿੰਘ ਬਸਤੀ ਨਾਮਦੇਵ, ਮੇਜਰ ਸਿੰਘ ਗਜਨੀਵਾਲਾ, ਮੰਗਲ ਸਿੰਘ ਸਵਾਈਕੇ, ਗੁਰਨਾਮ ਸਿੰਘ ਅਲੀਕੇ, ਸੁਖਵਿੰਦਰ ਸਿੰਘ ਭੱਪਾ, ਸੁਰਜੀਤ ਸਿੰਘ ਫੌਜੀ, ਸਤਨਾਮ ਸਿੰਘ ਵਾਹਕਾ, ਬੂਟਾ ਸਿੰਘ,ਗੁਰਦਿਆਲ ਸਿੰਘ ਟਿੱਬੀ ਕਲਾਂ,ਗੱਬਰ ਸਿੰਘ, ਵਰਿੰਦਰ ਕੱਸੋਆਣਾ, ਫੁੰਮਣ ਸਿੰਘ ਰਾਉਕੇ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।

Scroll to Top