July 7, 2024 8:36 am
r licensing of kirpans in Pakistan

ਪਾਕਿਸਤਾਨ ‘ਚ ਕਿਰਪਾਨ ਰੱਖਣ ਲਈ ਲਾਇਸੈਂਸ ਲੈਣ ਨੂੰ ਲੈ ਕੇ ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ

ਚੰਡੀਗੜ੍ਹ 26 ਦਸੰਬਰ 2021 : ਪਾਕਿਸਤਾਨ (Pakistan) ਵਿੱਚ ਘੱਟ ਗਿਣਤੀ ਲੋਕਾਂ ਦੇ ਉੱਤੇ ਤਸ਼ੱਦਦ ਅੱਜ ਵੀ ਜਾਰੀ ਹਨ , ਜੇਕਰ ਗੱਲ ਕੀਤੀ ਜਾਵੇ ਸਿੱਖ ਕੌਮ (Sikh community) ਦੀ ਤਾਂ ਪਾਕਿਸਤਾਨ ਦੀ ਕੋਰਟ ਵਿੱਚ ਇਕ ਅਜਿਹਾ ਫਰਮਾਨ ਜਾਰੀ ਕੀਤਾ ਗਿਆ ਹੈ, ਕਿ ਪਾਕਿਸਤਾਨ ਵਿਚ ਕਿਰਪਾਨ ਰੱਖਣ ਵਾਸਤੇ ਲਾਇਸੈਂਸ ਲੈਣਾ ਪਵੇਗਾ| ਉਥੇ ਹੀ ਇਸ ਫਰਮਾਨ ਜਾਰੀ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਵੀ ਇਸ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਸੀ| ਲੇਕਿਨ ਅੱਜ ਸਿੱਖ ਜਥੇਬੰਦੀ ਵਿੱਚ ਵੀ ਇਸ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਗੁਰੂ ਸਾਹਿਬਾਨਾਂ ਵੱਲੋਂ ਜੋ ਪੰਜ ਕਕਾਰ ਸਿੱਖ ਕੌਮ ਨੂੰ ਦਿੱਤੇ ਗਏ ਸਨ ਉਸਦੇ ਇੱਕ ਅਲੱਗ ਹੀ ਮਹੱਤਵ ਹਨ, ਲੇਕਿਨ ਕਈ ਦੇਸ਼ਾਂ ਵਿੱਚ ਇਸ ਤੇ ਪਾਬੰਦੀ ਲਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ | ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਆਪਣੇ ਅਲੱਗ ਹੀ ਕੰਮਾਂ ਕਰਕੇ ਜਾਣੀ ਜਾਂਦੀ ਹੈ ਅਤੇ ਜਦੋ ਕਰੋਨਾ ਦਾ ਸਮੇਂ ਸੀ ਉਸ ਸਮੇਂ ਵੀ ਸਿੱਖ ਕੌਮ ਵੱਲੋਂ ਇੱਕ ਅਲੱਗ ਹੀ ਇੱਕ ਮਿਸਾਲ ਪੇਸ਼ ਕੀਤੀ ਗਈ ਸੀ | ਜਿਸਦਾ ਡੋਨਲਡ ਟਰੰਪ ਵੱਲੋਂ ਵੀ ਸਵਾਗਤ ਕੀਤਾ ਗਿਆ ਸੀ ਤੇ ਉਨ੍ਹਾਂ ਨੇ ਕਿਹਾ ਸੀ ਕਿ ਹਰ ਇਕ ਦੇਸ਼ ਦੇ ਵਿਚ ਗੁਰਦੁਆਰਾ ਸਾਹਿਬ ਜ਼ਰੂਰ ਹੋਣਾ ਚਾਹੀਦਾ ਹੈ ਉੱਥੇ ਉਨ੍ਹਾਂ ਨੇ ਕਿਹਾ ਕਿ ਜੋ ਪਾਕਿਸਤਾਨ (Pakistan) ਵੱਲੋਂ ਇਹ ਫ਼ਰਮਾਨ ਜਾਰੀ ਕੀਤਾ ਗਿਆ ਉਹ ਅਤਿ ਨਿੰਦਣਯੋਗ ਹੈ

ਉੱਥੇ ਹੀ ਗੱਲਬਾਤ ਕਰਦੇ ਹੋਏ ਪ੍ਰੋ ਬਲਜਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ (Pakistan)ਸਰਕਾਰ ਵੱਲੋਂ ਲਗਾਤਾਰ ਹੀ ਕਈ ਵਾਰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ | ਲੇਕਿਨ ਅੱਜ ਇਕ ਵਾਰ ਫਿਰ ਤੋਂ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪਾਕਿਸਤਾਨ ਦੀ ਕੋਰਟ ਵੱਲੋਂ ਫ਼ੈਸਲਾ ਦਿੱਤਾ ਗਿਆ ਹੈ ਕਿ ਕਿਰਪਾਨ ਰੱਖਣ ਵਾਲੇ ਵਿਅਕਤੀ ਨੂੰ ਲਾਇਸੈਂਸ ਲੈਣਾ ਪਵੇਗਾ ਤੇ ਉਨ੍ਹਾਂ ਦੇ ਮਨ ਨੂੰ ਕਾਫ਼ੀ ਦੁੱਖ ਲੱਗਾ ਹੈ | ਉਨ੍ਹਾਂ ਨੇ ਕਿਹਾ ਕਿ ਸਿੱਖ ਕੌਮ ਇਸ ਤਰਾਂ ਦੀ ਵਿਲੱਖਣ ਕੌਮ ਹੈ, ਜਿਥੇ ਜੋ ਕਿ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ ਉੱਥੇ ਹੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੀ ਇਸ ਨੂੰ ਲੋਕਾਂ ਤੱਕ ਪਹੁੰਚਾਉਣ ਵਿੱਚ ਨਾਕਾਮ ਰਹੀ ਹੈ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਨੂੰ ਇਸ ਉਤੇ ਜ਼ਰੂਰ ਆਪਣਾ ਰਾਏ ਪਾਕਿਸਤਾਨ ਕੋਰਟ ਵਿਚ ਰੱਖਣੀ ਚਾਹੀਦੀ ਹੈ | ਉਥੇ ਹੀ ਉਨ੍ਹਾਂ ਨੂੰ ਜਦੋਂ ਨਵਜੋਤ ਸਿੰਘ ਸਿੱਧੂ ਅਤੇ ਦੇਸ਼ ਦੇ ਪ੍ਰਧਾਨਮੰਤਰੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਤਾਂ ਪੰਜਾਂ ਕਕਾਰਾਂ ਬਾਰੇ ਵੀ ਪੂਰੀ ਤਰ੍ਹਾਂ ਨਾਲ ਨਹੀਂ ਪਤਾ ਹੋਵੇਗਾ ਉੱਥੇ ਹੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਬਾਰੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨੂੰ ਸਿਰਫ ਸ਼ਿਵ ਰਾਮ ਮੰਦਰ ਚਾਹੀਦਾ ਹੈ ਹੋਰ ਉਸ ਨੂੰ ਉਨ੍ਹਾਂ ਨੂੰ ਕਿਸੇ ਵੀ ਕੌਮ ਨਾਲ ਕੋਈ ਲੈਣਾ ਦੇਣਾ ਨਹੀਂ ਹੈ |