July 7, 2024 6:30 am
Mayawati

ਮਾਇਆਵਤੀ ਨੇ ਗਠਜੋੜ ਦੀਆਂ ਚਰਚਾਵਾਂ ਨੂੰ ਨਕਾਰਿਆ, BSP ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

ਚੰਡੀਗੜ੍ਹ, 09 ਮਾਰਚ 2024: ਲੋਕ ਸਭਾ ਚੋਣਾਂ 2024 ਲਈ ਚੋਣ ਜ਼ਾਬਤਾ ਕਿਸੇ ਵੀ ਸਮੇਂ ਲਾਗੂ ਹੋ ਸਕਦਾ ਹੈ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ (Mayawati) ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਹੈ ਕਿ ਬਹੁਜਨ ਸਮਾਜ ਪਾਰਟੀ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਉਨ੍ਹਾਂ ਨੇ ਕਿਸੇ ਤੀਜੇ ਮੋਰਚੇ ਜਾਂ ਕਿਸੇ ਨਾਲ ਗਠਜੋੜ ਦੀਆਂ ਅਟਕਲਾਂ ‘ਤੇ ਵੀ ਵਿਰਾਮ ਲਗਾ ਦਿੱਤਾ ਹੈ।

ਦਰਅਸਲ, ਇੰਡੀਆ ਗਠਜੋੜ ਦੇ ਨੇੜੇ ਹੋਣ ਦੀ ਚਰਚਾ ਚੱਲ ਰਹੀ ਸੀ। ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ਐਕਸ ‘ਤੇ ਪੋਸਟ ਕਰਕੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ।

ਮਾਇਆਵਤੀ (Mayawati) ਨੇ ਲਿਖਿਆ ਕਿ ਬਸਪਾ ਦੇਸ਼ ‘ਚ ਲੋਕ ਸਭਾ ਦੀਆਂ ਆਮ ਚੋਣਾਂ ਪੂਰੀ ਤਿਆਰੀ ਅਤੇ ਤਾਕਤ ਨਾਲ ਆਪਣੇ ਬਲ ‘ਤੇ ਲੜੇਗੀ। ਅਜਿਹੀ ਸਥਿਤੀ ਵਿੱਚ ਚੋਣ ਗਠਜੋੜ ਜਾਂ ਤੀਜਾ ਮੋਰਚਾ ਬਣਾਉਣ ਦੀਆਂ ਅਫਵਾਹਾਂ ਫੈਲਾਉਣਾ ਸਰਾਸਰ ਜਾਅਲੀ ਅਤੇ ਗਲਤ ਖ਼ਬਰ ਹੈ। ਮੀਡੀਆ ਨੂੰ ਅਜਿਹੀਆਂ ਸ਼ਰਾਰਤੀ ਖ਼ਬਰਾਂ ਦੇ ਕੇ ਆਪਣੀ ਭਰੋਸੇਯੋਗਤਾ ਨਹੀਂ ਗੁਆਉਣੀ ਚਾਹੀਦੀ। ਲੋਕਾਂ ਨੂੰ ਵੀ ਸਾਵਧਾਨ ਰਹਿਣਾ ਚਾਹੀਦਾ ਹੈ।