CM Bhagwant Mann

MC Election: CM ਭਗਵੰਤ ਮਾਨ ਵੱਲੋਂ ਜਲੰਧਰ ‘ਚ ‘ਆਪ’ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ

ਚੰਡੀਗੜ, 19 ਦਸੰਬਰ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ CM Bhagwant Mann) ਨੇ ਅੱਜ ਜਲੰਧਰ ‘ਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸਮਰਥਨ ਦੇਣ ਦੀ ਅਪੀਲ ਕੀਤੀ ਹੈ ।

ਸੀ.ਐਮ ਮਾਨ ਨੇ ਜਲੰਧਰ ਦੇ ਲੋਕਾਂ ਨੂੰ 21 ਦਸੰਬਰ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਆਪਣੇ ਅਤੇ ਆਪਣੇ ਬੱਚਿਆਂ ਦੇ ਭਵਿੱਖ ਅਤੇ ਆਪਣੇ ਸ਼ਹਿਰ ਦੇ ਵਿਕਾਸ ਲਈ ਵੋਟ ਪਾਉਣ।

ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਜਲੰਧਰ ਦੇ ਵਿਕਾਸ ਲਈ ਵਿਆਪਕ ਯੋਜਨਾ ਬਾਰੇ ਦੱਸਿਆ। ਮੁੱਖ ਮੰਤਰੀ ਨੇ ਜਲੰਧਰ ਸ਼ਹਿਰ ‘ਚ ਆਧੁਨਿਕ ਚਾਰਜਿੰਗ ਸਟੇਸ਼ਨਾਂ ਵਾਲੀਆਂ ਇਲੈਕਟ੍ਰਿਕ ਬੱਸਾਂ ਦੀ ਸ਼ੁਰੂਆਤ ਕਰਕੇ, ਕੂੜੇ ਦੇ ਪਹਾੜਾਂ ਨੂੰ ਖਤਮ ਕਰਨ ਅਤੇ ਸੀਵਰੇਜ ਸਿਸਟਮ ਦਾ ਬਿਹਤਰ ਨਿਰਮਾਣ ਕਰਕੇ ਪ੍ਰਦੂਸ਼ਣ ਨੂੰ ਰੋਕਣ ਅਤੇ ਜਨਤਕ ਆਵਾਜਾਈ ਨੂੰ ਵਧਾਉਣ ਲਈ ਪਾਰਟੀ ਦੇ ਵਾਅਦਿਆਂ ਨੂੰ ਦੁਹਰਾਇਆ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਰੋਡ ਸ਼ੋਅ ‘ਚ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਕੈਬਨਿਟ ਮੰਤਰੀ ਡਾ: ਰਵਜੋਤ ਸਿੰਘ, ਵਿਧਾਇਕ ਰਮਨ ਅਰੋੜਾ, ਜ਼ਿਲ੍ਹਾ ਪ੍ਰਧਾਨ ਤੇ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਦਿਨੇਸ਼ ਢੱਲ, ਡਾ. ਅਤੇ ਕੌਂਸਲਰ ਉਮੀਦਵਾਰਾਂ ਸਮੇਤ ਵੱਡੀ ਗਿਣਤੀ ‘ਚ ਪਾਰਟੀ ਵਰਕਰ ਅਤੇ ਆਮ ਲੋਕ ਹਾਜ਼ਰ ਸਨ। ਜਿਕਰਯੋਗ ਹੈ ਕਿ ਪੰਜਾਬ ‘ਚ 21 ਦਸੰਬਰ ਨੂੰ ਚੋਣਾਂ ਹੋਣਗੀਆਂ | ਵੋਟਿੰਗ 21 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ। ਵੋਟਿੰਗ ਦੇ ਨਤੀਜੇ 21 ਦਸੰਬਰ ਸ਼ਾਮ ਨੂੰ ਹੀ ਐਲਾਨੇ ਜਾਣਗੇ |

Read More: MC Election: ਪੰਜਾਬ ‘ਚ ਨਗਰ ਨਿਗਮ ਤੇ ਹੋਰਨਾਂ ਚੋਣਾਂ ਲਈ ਅੱਜ ਸ਼ਾਮ ਤੋਂ ਚੋਣ ਪ੍ਰਚਾਰ ਬੰਦ

Scroll to Top