ਚੰਡੀਗੜ੍ਹ, 21 ਫਰਵਰੀ 2025: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਭਾਰਤੀ ਚੋਣਾਂ ‘ਚ ਅਮਰੀਕੀ ਫੰਡਿੰਗ ਬਾਰੇ ਵੱਡਾ ਬਿਆਨ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਇਸ ਬਿਆਨ ‘ਤੇ ਜਵਾਬ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਸਾਨੂੰ ਅਮਰੀਕੀ ਪ੍ਰਸ਼ਾਸਨ ਵੱਲੋਂ ਕੁਝ ਅਮਰੀਕੀ ਗਤੀਵਿਧੀਆਂ ਅਤੇ ਫੰਡਿੰਗ ਬਾਰੇ ਸੂਚਿਤ ਕੀਤਾ ਗਿਆ, ਇਹ ਬਹੁਤ ਹੀ ਪਰੇਸ਼ਾਨ ਕਰਨ ਵਾਲਾ ਹੈ। ਭਾਰਤ ਦੇ ਅੰਦਰੂਨੀ ਮਾਮਲਿਆਂ ‘ਚ ਵਿਦੇਸ਼ੀ ਦਖਲਅੰਦਾਜ਼ੀ ਚਿੰਤਾਜਨਕ ਹੈ।
ਰਣਧੀਰ ਜੈਸਵਾਲ ਨੇ ਕਿਹਾ ਕਿ ਸਬੰਧਤ ਵਿਭਾਗ ਅਤੇ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਇਸ ਸਮੇਂ ਜਨਤਕ ਟਿੱਪਣੀ ਕਰਨਾ ਜਲਦਬਾਜ਼ੀ ਹੋਵੇਗੀ। ਅਧਿਕਾਰੀ ਇਸ ਦੀ ਜਾਂਚ ਕਰ ਰਹੇ ਹਨ ਅਤੇ ਸਾਨੂੰ ਉਮੀਦ ਹੈ ਕਿ ਅਸੀਂ ਬਾਅਦ ‘ਚ ਇਸ ਬਾਰੇ ਅਪਡੇਟ ਦੇ ਸਕਾਂਗੇ।
ਜਿਕਰਯੋਗ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ (US President Donald Trump) ਨੇ ਕਿਹਾ ਸੀ ਕਿ ਭਾਰਤ ‘ਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਲਈ ਸਾਨੂੰ 21 ਮਿਲੀਅਨ ਡਾਲਰ ਦੇਣ ਦੀ ਕੀ ਲੋੜ ਹੈ? ਮੈਨੂੰ ਲੱਗਦਾ ਹੈ ਕਿ ਉਹ (ਬਾਈਡਨ ਪ੍ਰਸ਼ਾਸਨ) ਚਾਹੁੰਦੇ ਸਨ ਕਿ ਚੋਣਾਂ ‘ਚ ਕੋਈ ਹੋਰ ਚੁਣਿਆ ਜਾਵੇ।
ਵਿਦੇਸ਼ ਮੰਤਰਾਲੇ (MEA) ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਕੀ ਸਾਰਕ (SAARC) ‘ਤੇ ਚਰਚਾ ਹੋਈ ਹੈ ਜਾਂ ਨਹੀਂ। ਇਹ ਮਾਮਲਾ ਬੰਗਲਾਦੇਸ਼ ਨੇ ਵਿਦੇਸ਼ ਮਾਮਲਿਆਂ ਦੀ ਮੀਟਿੰਗ ‘ਚ ਚੁੱਕਿਆ ਜਦੋਂ ਵਿਦੇਸ਼ ਮੰਤਰੀ ਨੇ ਮਸਕਟ ‘ਚ ਬੰਗਲਾਦੇਸ਼ ਦੇ ਵਿਦੇਸ਼ ਸਲਾਹਕਾਰ ਨਾਲ ਮੁਲਾਕਾਤ ਕੀਤੀ। ਦੱਖਣੀ ਏਸ਼ੀਆ ‘ਚ ਹਰ ਕੋਈ ਜਾਣਦਾ ਹੈ ਕਿ ਕਿਹੜਾ ਦੇਸ਼ ਅਤੇ ਕਿਹੜੀਆਂ ਗਤੀਵਿਧੀਆਂ ਸਾਰਕ ਨੂੰ ਵਿਗਾੜਨ ਲਈ ਜ਼ਿੰਮੇਵਾਰ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਹੈ ਕਿ ਬੰਗਲਾਦੇਸ਼ ਨੂੰ ਅੱ.ਤ.ਵਾ.ਦ ਨੂੰ ਆਮ ਨਹੀਂ ਬਣਾਉਣਾ ਚਾਹੀਦਾ |
ਪੰਜਵੀਂ ਪੀੜ੍ਹੀ ਦੇ ਲੜਾਕੂ ਜਹਾਜ਼ਾਂ ਦੀ ਪ੍ਰਾਪਤੀ ਬਾਰੇ, ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਦੇ ਸਾਂਝੇ ਬਿਆਨ ‘ਚ ਜ਼ਿਕਰ ਕੀਤਾ ਗਿਆ ਹੈ ਕਿ ਅਮਰੀਕੀ ਪੱਖ ਭਾਰਤ ਨੂੰ ਪੰਜਵੀਂ ਪੀੜ੍ਹੀ ਦੇ ਲੜਾਕੂ ਜਹਾਜ਼ ਜਾਰੀ ਕਰਨ ਦੀ ਆਪਣੀ ਨੀਤੀ ਦੀ ਸਮੀਖਿਆ ਕਰ ਰਿਹਾ ਹੈ। ਰਾਸ਼ਟਰਪਤੀ ਟਰੰਪ ਨੇ ਪ੍ਰੈਸ ਕਾਨਫਰੰਸ ਦੌਰਾਨ ਐਫ-35 ਜਹਾਜ਼ਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅਜੇ ਤੱਕ ਪੰਜਵੀਂ ਪੀੜ੍ਹੀ ਦੇ ਲੜਾਕੂ ਜਹਾਜ਼ਾਂ ਲਈ ਕੋਈ ਰਸਮੀ ਪ੍ਰਾਪਤੀ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਅਤੇ ਚੀਨ ਦੇ ਵਿਦੇਸ਼ ਮੰਤਰੀਆਂ ਨੇ ਨਵੰਬਰ ‘ਚ ਆਪਣੀ ਆਖਰੀ ਮੁਲਾਕਾਤ ਤੋਂ ਬਾਅਦ ਦੁਵੱਲੇ ਸਬੰਧਾਂ ‘ਚ ਹੋਏ ਵਿਕਾਸ ਦੀ ਸਮੀਖਿਆ ਕੀਤੀ। ਖਾਸ ਤੌਰ ‘ਤੇ, ਸਰਹੱਦੀ ਖੇਤਰਾਂ ‘ਚ ਸ਼ਾਂਤੀ ਅਤੇ ਸਦਭਾਵਨਾ ਦੇ ਪ੍ਰਬੰਧਨ, ਕੈਲਾਸ਼ ਮਾਨਸਰੋਵਰ ਯਾਤਰਾ, ਉਡਾਣ ਸੰਪਰਕ ਅਤੇ ਯਾਤਰਾ ਸਹੂਲਤਾਂ ‘ਤੇ ਚਰਚਾ ਕੀਤੀ ਗਈ।
ਰੂਸ-ਯੂਕਰੇਨ ਸਬੰਧਾਂ ਬਾਰੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਵਿਦੇਸ਼ ਮੰਤਰੀ ਨੇ ਜੋਹਾਨਸਬਰਗ ‘ਚ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਦੌਰਾਨ ਰੂਸੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੁਭਾਵਿਕ ਤੌਰ ‘ਤੇ ਭਾਰਤ-ਰੂਸ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਨੇ ਯੂਕਰੇਨ ਸੰਘਰਸ਼ ਨਾਲ ਸਬੰਧਤ ਹਾਲੀਆ ਘਟਨਾਵਾਂ ‘ਤੇ ਵੀ ਚਰਚਾ ਕੀਤੀ।
Read More: MEA: ਬੰਗਲਾਦੇਸ਼ ਤੇ ਕੈਨੇਡਾ ਦੀ ਸਥਿਤੀ ‘ਤੇ ਸਾਡੀ ਨੇੜਿਓਂ ਨਜ਼ਰ: ਭਾਰਤੀ ਵਿਦੇਸ਼ ਮੰਤਰਾਲਾ