ਹੋਲਾ ਮਹੱਲਾ

ADC ਵੱਲੋਂ ਐਮ.ਈ.ਸੀ ਗਲੋਬਲ ਐਜ਼ੂਕੇਸ਼ਨ ਐਂਡ ਮਿਗ੍ਰੇਸ਼ਨ ਐਕਸਪਰਟ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 22 ਮਾਰਚ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਐਮ ਈ ਸੀ ਗਲੋਬਲ ਐਜ਼ੂਕੇਸ਼ਨ ਐਂਡ ਮਿਗ੍ਰੇਸ਼ਨ ਐਕਸਪਰਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਐਮ ਈ ਸੀ ਗਲੋਬਲ ਐਜ਼ੂਕੇਸ਼ਨ ਐਂਡ ਮਿਗ੍ਰੇਸ਼ਨ ਐਕਸਪਰਟ ਫਰਮ ਐਸ.ਸੀ.ਓ. ਨੰਬਰ 20, ਪਹਿਲੀ ਮੰਜਿਲ, ਫੇਜ-02, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਮਨਪ੍ਰੀਤ ਸਿੰਘ ਤਲਵਾਰ (ਪਾਰਟਨਰ) ਪੁੱਤਰ ਰਾਕੇਸ਼ ਕੁਮਾਰ ਵਾਸੀ ਮਕਾਨ ਨੰ: 196, ਗਲੀ ਨੰ:03, ਅਮਨ ਨਗਰ, ਲੁਧਿਆਣਾ ਅਤੇ ਵਿੱਕੀ ਵਰਮਾ (ਪਾਰਟਨਰ) ਪੁੱਤਰ ਚਰਨਾਮ ਚੰਦ ਵਰਮਾ ਵਾਸੀ ਮਕਾਨ ਨੰ:3097, ਸੈਕਟਰ-37-ਡੀ, ਚੰਡੀਗੜ੍ਹ ਯੂ.ਟੀ. ਹਾਲ ਵਾਸੀ ਮਕਾਨ ਨੰ:3371, ਸੈਕਟਰ-71 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 30 ਸਤੰਬਰ 2023 ਨੂੰ ਖਤਮ ਹੋ ਚੁੱਕੀ ਹੈ।

ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ ਸੀ। ਪ੍ਰੰਤੂ ਫਰਮ ਵੱਲੋਂ ਕੋਈ ਸੂਚਨਾ ਨਾ ਭੇਜਣ ਤੇ ਇਸ ਦਫਤਰ ਵੱਲੋਂ ਪੱਤਰ ਮਿਤੀ 26-11- 2020 ਅਤੇ ਪੱਤਰ ਮਿਤੀ 31-12-2020 ਰਾਹੀਂ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਹੋਣ ਦੀ ਹਦਾਇਤ ਕੀਤੀ ਗਈ ਸੀ। ਫਰਮ ਵੱਲੋਂ ਦਰਖਾਸਤ ਮਿਤੀ 11-01-2021 ਰਾਹੀਂ ਜਵਾਬ ਭੇਜਿਆ ਗਿਆ ਸੀ, ਜਿਸ ਸਬੰਧੀ ਇਸ ਦਫਤਰ ਦੇ ਪੱਤਰ ਮਿਤੀ 20-04-2021 ਰਾਹੀਂ ਹਦਾਇਤ ਕੀਤੀ ਸੀ ਕਿ ਮਹੀਨਾਵਾਰ ਰਿਪੋਰਟ ਨਿਰਧਾਰਤ ਪ੍ਰੋਫਾਰਮੇ ਅਨੁਸਾਰ (ਕੁਲਾਇੰਟਾਂ ਸਬੰਧੀ ਮੁਕੰਮਲ ਸੂਚਨਾ) ਅਤੇ ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਮਹੀਨਾਵਾਰ ਤਿਆਰ ਕਰਕੇ ਇਸ ਦਫਤਰ ਵਿਖੇ ਪੇਸ਼ ਕੀਤੀ ਜਾਵੇ।

ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾ ਫਾਰਮ- III, ਸਮੇਤ ਸਬੰਧਤ ਦਸਤਾਵੇਜ਼ ਦਫਤਰੀ ਵੈਬਸਾਇਟ ਤੇ ਮੌਜੂਦ ਚੈਕਲਿਸਟ ਮੁਤਾਬਿਕ ਆਨਲਾਇਨ ਅਪਲਾਈ ਕਰਨ ਉਪਰੰਤ ਇਸ ਦਫਤਰ ਵਿਖੇ ਪੇਸ਼ ਕੀਤੀ ਜਾਣੀ ਹੈ।

ਲਾਇਸੰਸ ਨੂੰ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਰੀਨਿਊ ਕਰਵਾਉਣ ਅਤੇ ਇਸ ਦਫਤਰ ਵਿਖੇ ਹਾਜ਼ਰ ਹੋਣ ਲਈ ਨੋਟਿਸ ਪੱਤਰ ਮਿਤੀ 19-12-2023 ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਸੀ । ਪ੍ਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮੇ ਦੌਰਾਨ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿਖੇ ਪੇਸ਼ ਨਹੀਂ ਕੀਤੀ ਗਈ ਹੈ ਅਤੇ ਨਾ ਹੀ ਦਫਤਰ ਹਾਜਰ ਹੋਇਆ ਹੈ। ਲਾਇਸੰਸੀ ਦੇ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਭੇਜਿਆ ਗਿਆ ਰਜਿਸਟਰਡ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ 4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ, ਚੰਡੀਗੜ੍ਹ ਵਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਜੀ ਨੂੰ ਭੇਜਣੀ ਹੁੰਦੀ ਹੈ। ਪ੍ਰੰਤੂ ਲਾਇਸੰਸੀ ਵੱਲੋਂ ਇਹ ਸੂਚਨਾ ਨਹੀ ਭੇਜੀ ਗਈ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਗਈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) ਤਹਿਤ ਫਰਮ ਮੈਸਰਜ ਦ ਵੈਸਟ ਕਾਸਟ ਇੰਮੀਗ੍ਰੇਸ਼ਨ ਕੰਸਲਟੈਂਸੀ ਫਰਮ ਰਜਿਸਟਰਡ ਦਫਤਰ: ਐਸ.ਸੀ.ਓ. ਨੰਬਰ 20, ਪਹਿਲੀ ਮੰਜਿਲ, ਫੇਜ-02, ਮੋਹਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 213/ਆਈ.ਸੀ. ਮਿਤੀ 01.10.2018 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਲਾਇਸੰਸੀ/ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਅਜ ਦਾ ਜ਼ਿੰਮੇਵਾਰ ਹੋਣਗੇ।

Scroll to Top