Site icon TheUnmute.com

ਰਜਿੰਦਰਾ ਹਸਪਤਾਲ ਦੇ ਸੀਨੀਅਰ ਡਾਕਟਰਾਂ ਵੱਲੋਂ ਨਵਜੋਤ ਸਿੱਧੂ ਦਾ ਕੀਤਾ ਜਾ ਰਿਹਾ ਮੈਡੀਕਲ ਚੈੱਕਅਪ

Navjot Sidhu

ਚੰਡੀਗੜ੍ਹ 23 ਮਈ 2022: ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Sidhu) ਨੂੰ ਸੁਪਰੀਮ ਕੋਰਟ ਵੱਲੋਂ ਇਕ ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾ ਭੁਗਤ ਰਹੇ ਹਨ | ਅੱਜ ਉਨ੍ਹਾਂ ਨੂੰ ਮੈਡੀਕਲ ਚੈੱਕਅਪ ਕਰਵਾਉਣ ਲਈ ਰਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੋਤ ਸਿੱਧੂ ਦੀ ਸਿਹਤ ਖ਼ਰਾਬ ਹੋ ਗਈ ਸੀ | ਨਵਜੋਤ ਸਿੰਘ ਸਿੱਧੂ ਦਾ ਰਜਿੰਦਰਾ ਹਸਪਤਾਲ ਦੇ ਸੀਨੀਅਰ ਡਾਕਟਰ ਦੀ ਟੀਮ ਵੱਲੋਂ ਦਾ ਮੈਡੀਕਲ ਚੈੱਕਅਪ ਕੀਤਾ ਜਾਵੇਗਾ । ਰਜਿੰਦਰਾ ਹਸਪਤਾਲ ਚ ਉਨ੍ਹਾਂ ਨੂੰ ਕਾਂਗਰਸ ਸਾਬਕਾ ਐਮਐਲਏ ਹਰਦਿਆਲ ਸਿੰਘ ਕੰਬੋਜ ਅਤੇ ਪਾਰਟੀ ਦੇ ਸੀਨੀਅਰ ਆਗੂ ਵੀ ਮਿਲਣ ਲਈ ਪਹੁੰਚੇ ਹਨ।

ਨਵਜੋਤ ਸਿੱਧੂ ਨੂੰ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ ਹੈ। ਰਾਜਿੰਦਰਾ ਹਸਪਤਾਲ ਦੇ ਡਾਕਟਰਾਂ ਨੇ ਚਾਰਟ ਬਣਾਇਆ ਹੈ। ਜੇਲ੍ਹ ‘ਚ ਸਿੱਧੂ ਨੇ ਵਿਸ਼ੇਸ਼ ਖਾਣਾ ਦੇਣ ਦੀ ਮੰਗ ਕੀਤੀ ਹੈ। ਸਿੱਧੂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ। ਨਵਜੋਤ ਸਿੱਧੂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਤੇ ਜੇਲ੍ਹ ਦੀ ਦਾਲ-ਰੋਟੀ ਨਹੀਂ ਖਾ ਰਹੇ ।

ਨਵਜੋਤ ਸਿੰਘ ਸਿੱਧੂ ਦੀ ਤਰਫੋਂ ਅਦਾਲਤ ਵਿੱਚ ਇੱਕ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਕਣਕ ਦੀ ਐਲਰਜੀ ਕਾਰਨ ਵਿਸ਼ੇਸ਼ ਖੁਰਾਕ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੀ ਸਿਹਤ ਦਾ ਹਵਾਲਾ ਦਿੱਤਾ ਹੈ। ਇਸ ਕਾਰਨ ਉਨ੍ਹਾਂ ਦੀ ਸਿਹਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਜੇਲ੍ਹ ਵਿੱਚ ਉਨ੍ਹਾਂ ਨੂੰ ਖੁਰਾਕ ਅਤੇ ਦਵਾਈਆਂ ਉਸੇ ਹਿਸਾਬ ਨਾਲ ਮੁਹੱਈਆ ਕਰਵਾਈਆਂ ਜਾ ਸਕਣ।

Exit mobile version