Site icon TheUnmute.com

ਮੀਤ ਹੇਅਰ ਨੇ ਵਿਧਾਨ ਸਭਾ ‘ਚ ਅਪਰਾਧ ਰਿਕਾਰਡ ਕੀਤਾ ਪੇਸ਼, ਕਿਹਾ-ਵਿਰੋਧੀ ਧਿਰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ

Meet Hayer

ਚੰਡੀਗੜ੍ਹ, 09 ਮਾਰਚ 2023: ਕੈਬਿਨਟ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੇ ਪੰਜਾਬ ‘ਚ ਪਿਛਲੇ 12 ਸਾਲਾਂ ਦਾ ਅਪਰਾਧ ਰਿਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸਾਲ 2022 ‘ਚ ‘ਆਪ’ ਦੇ ਕਾਰਜਕਾਲ ਦੌਰਾਨ ਪੰਜਾਬ ‘ਚ ਅਪਰਾਧਿਕ ਘਟਨਾਵਾਂ ਦੀ ਦੂਜੀ ਸਭ ਤੋਂ ਘੱਟ ਗਿਣਤੀ ਹੋਈਆਂ ਹਨ, ਪਰ ਵਿਰੋਧੀ ਧਿਰ ਹਰ ਰੋਜ਼ ‘ਆਪ’ ਸਰਕਾਰ ਨੂੰ ਬਦਨਾਮ ਕਰ ਰਹੀ ਹੈ। ਮੀਤ ਹੇਅਰ ਨੇ ਕਾਂਗਰਸੀ ਆਗੂਆਂ ’ਤੇ ਗੈਂਗਸਟਰਾਂ ਦੇ ਸਰਪ੍ਰਸਤ ਹੋਣ ਦਾ ਦੋਸ਼ ਲਾਇਆ।

ਮੀਤ ਹੇਅਰ (Meet Hayer) ਨੇ ਕਿਹਾ ਕਿ ਪੰਜਾਬ ਵਿੱਚ ਅਪਰਾਧ ਕਰਨ ਵਾਲੇ ਲੋਕ ਭਾਜਪਾ ਸ਼ਾਸਤ ਸੂਬਿਆਂ ਤੋਂ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਸਰਕਾਰਾਂ ਨਰਸਰੀਆਂ ਬਣੀਆਂ ਹੋਈਆਂ ਹਨ । ਯੂਪੀ ਅਤੇ ਰਾਜਸਥਾਨ ਵਿੱਚ ਜ਼ੁਰਮ ਕਰਨ ਵਾਲੇ ਹਰਿਆਣੇ ਤੋਂ ਜਾਂਦੇ ਹਨ। ਮੀਤ ਹੇਅਰ ਨੇ ਐਨਸੀਆਰਬੀ ਮੁਤਾਬਕ ਦੱਸਿਆ ਕਿ ਪੰਜਾਬ ਨੂੰ 17ਵੇਂ ਨੰਬਰ ’ਤੇ ਹੈ । ਆਰਮਜ਼ ਐਕਟ ਤਹਿਤ ਹੋਣ ਵਾਲੇ ਅਪਰਾਧਾਂ ਦੀ ਰਾਸ਼ਟਰੀ ਔਸਤ 4.8 ਅਤੇ ਪੰਜਾਬ ਦੀ 1.4 ਸੀ। ਜਦੋਂਕਿ ਹਰਿਆਣਾ ਦੇ 6, ਯੂਪੀ ਦੇ 13 ਅਤੇ ਰਾਜਸਥਾਨ ਦੇ 17-18 ਦੱਸੇ ਗਏ ਹਨ। ਇਸ ਦੇ ਬਾਵਜੂਦ ਪੰਜਾਬ ਨੂੰ ਬਦਨਾਮ ਕਰਨ ਦੀ ਗੱਲ ਕੀਤੀ ਗਈ ਹੈ।

ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਦੇ ਯੂਥ ਪ੍ਰਧਾਨ ਗੁਰਲਾਲ ਬਰਾੜ, ਵਿੱਕੀ ਮਿੱਡੂਖੇੜਾ ਦਾ ਕਤਲ ਕੀਤਾ ਗਿਆ ਸੀ। ਸੁੱਖਾ ਕਲਵਾਂ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ। ਪਹਿਲਾਂ ਵੀ ਅਪਰਾਧ ਹੁੰਦੇ ਰਹੇ ਹਨ ਪਰ ਹੁਣ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Exit mobile version