Meet Hayer

ਮੀਤ ਹੇਅਰ ਨੇ ਨਵ-ਨਿਯੁਕਤ 15 ਜੇ.ਈ. ਅਤੇ 14 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ, 20 ਫਰਵਰੀ 2023: ਪੰਜਾਬ ਦੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਵਿੱਚ ਨਵੇਂ ਚੁਣੇ ਗਏ 15 ਜੇ.ਈ ਅਤੇ 14 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਜਲ ਸਰੋਤ ਮੰਤਰੀ  ਮੀਤ ਹੇਅਰ (Meet Hayer) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।

ਸੂਬਾ ਸਰਕਾਰ ਨੇ ਮਹਿਜ਼ 11 ਮਹੀਨਿਆਂ ਦੇ ਅਰਸੇ ਵਿੱਚ 27000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਸਰਕਾਰ ਵੱਲੋਂ ਸੂਬੇ ਵਿੱਚ ਨਿਵੇਸ਼ ਪੱਖੀ ਮਾਹੌਲ ਸਿਰਜਿਆ ਜਾਵੇਗਾ ਅਤੇ ਨਵੇਂ ਪ੍ਰੋਜੈਕਟ ਲਗਾ ਕੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣਗੇ। ਮੀਤ ਹੇਅਰ (Meet Hayer)  ਨੇ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।

ਜਲ ਸਰੋਤ ਵਿਭਾਗ ਸਿੱਧੇ ਤੌਰ ‘ਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਨਵ-ਨਿਯੁਕਤ ਕਰਮਚਾਰੀ ਆਪਣੀਆਂ ਵਧੀਆ ਸੇਵਾਵਾਂ ਦੇ ਕੇ ਕਿਸਾਨਾਂ ਦੀ ਭਲਾਈ ਲਈ ਯੋਗਦਾਨ ਪਾ ਸਕਦੇ ਹਨ। ਇਸ ਮੌਕੇ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਨਿਗਮ ਦੇ ਮੈਨੇਜਿੰਗ ਡਾਇਰੈਕਟਰ ਡਾ: ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Scroll to Top