Chief Minister Bhagwant Mann

ਪਟਿਆਲਾ ਘਟਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁਲਾਈ ਮੀਟਿੰਗ

ਚੰਡੀਗੜ੍ਹ 29 ਅਪ੍ਰੈਲ 2022: ਪਟਿਆਲਾ ‘ਚ ਵਾਪਰੀ ਘਟਨਾ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਡੀ.ਜੀ.ਪੀ. ਅਤੇ ਪੰਜਾਬ ਦੇ ਵੱਡੇ ਅਧਿਕਾਰੀ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਮੀਟਿੰਗ ਦੌਰਾਨ ਸੀ ਐੱਮ ਭਗਵੰਤ ਮਾਨ ਸਖ਼ਤ ਰਵੱਈਏ ’ਚ ਨਜ਼ਰ ਆਏ ਅਤੇ ਅਧਿਕਾਰੀਆਂ ਨੂੰ ਨਸੀਹਤ ਵੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗੇ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਜਿਕਰਯੋਗ ਹੈ ਕਿ ਪਟਿਆਲਾ ਪੁਲਿਸ ਵਲੋਂ ਕਿਹਾ ਗਿਆ ਹੈ ਕਿ ਸਥਿਤੀ ਕਾਬੂ ਹੇਠ ਹੈ |

Scroll to Top