Congress party

ਕਾਂਗਰਸ ਪਾਰਟੀ ਦੇ ਜਨਰਲ ਸਕੱਤਰਾਂ ਤੇ ਇੰਚਾਰਜਾਂ ਦੀ ਨਵੀਂ ਦਿੱਲੀ ਵਿਖੇ ਬੁਲਾਈ ਬੈਠਕ

ਚੰਡੀਗੜ੍ਹ 18 ਮਈ 2022: ਕਾਂਗਰਸ ਪਾਰਟੀ (Congress party) ਨੂੰ ਮੁੜ ਸੁਰਜੀਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਜਨਰਲ ਸਕੱਤਰਾਂ ਤੇ ਇੰਚਾਰਜਾਂ ਦੀ ਬੈਠਕ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ ਕਾਂਗਰਸ ਦਫਤਰ ‘ਚ ਬੁਲਾਈ ਗਈ ਹੈ।ਇਸ ਜਨਰਲ ਸਕੱਤਰਾਂ ਦੀ ਮੀਟਿੰਗ ਦੇ ਕਾਂਗਰਸ ਸੰਗਠਨ ਦੇ ਜਨਰਲ ਸਕੱਤਰ ਕੇ.ਸੀ ਵੇਣੂਗੋਪਾਲ ਦੀ ਪ੍ਰਧਾਨਗੀ ਕਰਨਗੇ । ਹੋਣ ਵਾਲੀ ਇਸ ਮੀਟਿੰਗ ਵਿੱਚ ਮਤਿਆਂ ਨੂੰ ਜਲਦੀ ਤੋਂ ਜਲਦੀ ਲਾਗੂ ਕਰਨ ਦੀ ਪ੍ਰਕਿਰਿਆ ‘ਤੇ ਚਰਚਾ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹੋਈ ਬੈਠਕ ਤੋਂ ਬਾਅਦ ਜਨਰਲ ਸਕੱਤਰ ਅਤੇ ਰਾਜਸਥਾਨ ਦੇ ਇੰਚਾਰਜ ਅਜੇ ਮਾਕਨ ਨੇ ਦੱਸਿਆ ਕਿ ਇਕ ਘੰਟੇ ਤੱਕ ਚੱਲੀ ਬੈਠਕ ‘ਚ ਵਿਸਥਾਰਪੂਰਵਕ ਚਰਚਾ ਹੋਈ। ਪਾਰਟੀ ਦੀਆਂ ਸਾਰੀਆਂ ਖਾਲੀ ਅਸਾਮੀਆਂ ਚੋਣ ਪ੍ਰਕਿਰਿਆ ਰਾਹੀਂ ਭਰੀਆਂ ਜਾਣਗੀਆਂ। ਇਸ ਦੇ ਲਈ 90 ਤੋਂ 120 ਦਿਨ ਦਾ ਸਮਾਂ ਤੈਅ ਕੀਤਾ ਗਿਆ ਹੈ। ਕਾਂਗਰਸ ਪਾਰਟੀ (Congress party) ਅਹੁਦੇਦਾਰਾਂ ਨੂੰ ਕੰਮ ਸੌਂਪਣ ਦਾ ਵੀ ਫੈਸਲਾ ਕੀਤਾ ਗਿਆ।

Scroll to Top