ਚੰਡੀਗੜ੍ਹ, 15 ਜੁਲਾਈ 2024: ਅੰਮ੍ਰਿਤਸਰ ‘ਚ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਬੈਠਕ ਸ਼ੁਰੂ ਹੋ ਗਈ ਹੈ | ਇਸਤੋਂ ਪਹਿਲਾਂ ਦੋ ਨਵੇਂ ਦੋ ਨਵ-ਨਿਯੁਕਤ ਗ੍ਰੰਥੀਆਂ ਨੇ ਸੇਵਾ ਸੰਭਾਲੀ ਹੈ | ਇਸ ਦੌਰਾਨ ਪੰਜਾਂ ਤਖ਼ਤਾਂ ਦੇ ਜਥੇਦਾਰ ਵੀ ਹਾਜ਼ਰ ਰਹੇ | ਇਹ ਬੈਠਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਹੋ ਰਹੀ ਹੈ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ 1 ਜੁਲਾਈ ਨੂੰ ਦਿੱਤੇ ਮੁਆਫ਼ੀਨਾਮੇ ਬਾਰੇ ਚਰਚਾ ਕੀਤੀ ਜਾਵੇਗੀ। ਇਸ ਬਾਗੀ ਧੜੇ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕੀਤੀ ਹੈ |
ਜਨਵਰੀ 19, 2025 10:37 ਪੂਃ ਦੁਃ