July 7, 2024 12:26 pm
cm channi

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ, ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ 9 ਦਸੰਬਰ 2021 : ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਮੀਟਿੰਗ ਅੱਜ 9 ਦਸੰਬਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ (Meeting)ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM charanjit singh channi) ਦੀ ਅਗਵਾਈ ਹੇਠ ਬਾਅਦ ਦੁਪਹਿਰ 3.30 ਵਜੇ ਸੈਕਟਰ-3 ਵਿਖੇ ਹੋਵੇਗੀ। ਮੀਟਿੰਗ ਵਿੱਚ ਕੱਚੇ ਮੁਲਾਜ਼ਮਾਂ ਨੂੰ ਲੈ ਕੇ ਕੈਬਨਿਟ ਵੱਲੋਂ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਨਰਮਾ ਪੱਟੀ ਵਿੱਚ ਗੁਲਾਬੀ ਬੋਲਵਰਮ ਨਾਲ ਖ਼ਰਾਬ ਹੋਈ ਫ਼ਸਲ ਦੇ ਮੁਆਵਜ਼ੇ ਵਿੱਚ ਵਾਧੇ ’ਤੇ ਵੀ ਮੋਹਰ ਲੱਗ ਸਕਦੀ ਹੈ।