Site icon TheUnmute.com

ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ 2023 ਦੀ ਮੁਹਿੰਮ ਤਹਿਤ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਬੈਠਕ

voter lists

ਐਸ.ਏ.ਐਸ.ਨਗਰ, 6 ਸਤੰਬਰ, 2023: ਫੋਟੋ ਵੋਟਰ ਸੂਚੀਆਂ (voter lists) ਦੀ ਸਪੈਸ਼ਲ ਸਰਸਰੀ ਸੁਧਾਈ 2023 ਦੀ ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ.ਏ.ਐਸ.ਨਗਰ ਅਤੇ 112-ਡੇਰਾ ਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ, ਐਸ.ਏ.ਐਸ.ਨਗਰ, ਵਿਰਾਜ ਸ਼ਿਆਮਕਰਨ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਅੱਜ ਇੱਕ ਬੈਠਕ ਕੀਤੀ ਗਈ ਹੈ।

ਇਸ ਬੈਠਕ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦੱਸਿਆ ਗਿਆ, ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ। ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52–ਖਰੜ ਵਿੱਚ 10 ਪੋਲਿੰਗ ਬੂਥ ਘਟਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ।

ਬੈਠਕ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਘਟਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ (voter lists)  ਸਾਲ 2024 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ। ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੋਂ ਆਪਣਾ–ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ।

ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ. ਨਵੀਂ ਵੋਟ ਲਈ, ਰੂਮ ਨੰ.7 ਵੋਟ ਕੱਟਣ ਲਈ,ਰਮ ਨੰ.8 ਦਰੂਸਤੀ/ਸ਼ਿਫ਼ਟਿੰਗ/ ਦਿਵਿਆਂਗ ਮਾਰਕਿੰਗ/ਡੁਪਲੀਕੇਟ ਵੋਟਰਾਂ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ਅਤੇ Voter help line app ਤੇ ਭਰਿਆ ਜਾਵੇ। ਸਮੂਹ ਰਾਜਨੀਤਿਕ ਪਾਰਟਆਂ ਦੇ ਨੁਮਾਇੰਦਿਆਂ ਨੂੰ ਬੇਨਤੀ ਕੀਤੀ ਗਈ ਕਿ ਆਪਣੀ ਪਾਰਟੀ ਦੇ ਵਰਕਰਾਂ ਨੂੰ ਮੁੱਖ ਚੋਣ ਅਫ਼ਸਰ, ਪੰਜਾਬ ਅਤੇ ਜ਼ਿਲ੍ਹੇ ਚੋਣ ਦਫ਼ਤਰ ਦੀ ਸ਼ੋਸ਼ਲ ਮੀਡੀਆ ਵੈਬ ਸਾਈਟਸ ਨੂੰ ਸ਼ੇਅਰ ਕੀਤਾ ਜਾਵੇ।ਵਧੇਰੇ ਜਾਣਕਾਰੀ ਲਈ ਟੋਲ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Exit mobile version