ਬਲਵੰਤ ਰਾਜੋਆਣਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ SGPC ਪ੍ਰਧਾਨ ਵੱਲੋਂ ਬਲਵੰਤ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ, 29 ਸਤੰਬਰ, 2026: ਪਟਿਆਲਾ ਦੀ ਕੇਂਦਰੀ ਜੇਲ ਦੇ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਲ ਜਥੇਦਾਰ ਕੁਲਦੀਪ ਸਿੰਘ ਗੜਗਜ ਜਥੇਦਾਰ ਟੈਕ ਸਿੰਘ ਧਨੋਲਾ ਸ਼੍ਰੋਮਣੀ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ।

ਮੁਲਾਕਾਤ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ 11 ਮੈਂਬਰੀ ਕਮੇਟੀ ਮੁੜ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕਰੇਗੀ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਜਗਤਾਰ ਸਿੰਘ ਹਵਾਰਾ ਦੇ ਪਿਤਾ ਬਾਪੂ ਗੁਰਚਰਨ ਸਿੰਘ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੋ ਅਕਤੂਬਰ ਨੂੰ ਪੰਜ ਪਿਆਰਿਆਂ ਦੀ ਅਗਵਾਈ ਦੇ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਨਗਰ ਕੀਰਤਨ ਕੱਢ ਰਹੇ ਹਨ, ਉਸਦੇ ਸੰਬੰਧ ਦੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰਨ ਸਹਿਯੋਗ ਦੇਵੇਗੀ।

ਸ਼੍ਰੋਮਣੀ ਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦਾ ਜੋ ਫੈਸਲਾ ਹੈ, ਉਸ ਨੂੰ ਕੇਂਦਰ ਸਰਕਾਰ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ ਤਾਂ ਜੋ ਕਿ ਇਸ ਦਾ ਫੈਸਲਾ ਤੁਰੰਤ ਹੋ ਸਕੇ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਬਲਵੰਤ ਸਿੰਘ ਰਾਜੂ ਹੋਰਨਾਂ ਦਾ ਮਾਮਲਾ ਲਟਕਦਾ ਆ ਰਿਹਾ ਹੈ ਜੋ ਕਿ ਕੇਂਦਰ ਸਰਕਾਰ ਸਰਾਸਰ ਧੱਕਾ ਕਰ ਰਹੀ ਹੈ। ਇਸ ਦੇ ਨਾਲ ਹੀ ਉਹਨਾਂ ਗੱਲਬਾਤ ਦੌਰਾਨ ਕਿਹਾ ਕਿ ਬਲਵੰਤ ਸਿੰਘ ਰਾਜੂਆਣਾ ਦੀ ਅੱਖ ਦਾ ਆਪਰੇਟ ਹੋਇਆ ਹੈ, ਉਸ ਦਾ ਚੈੱਕ ਅਪ ਮੁੜ ਦੁਬਾਰਾ ਕਰਵਾਇਆ ਜਾ ਰਿਹਾ ਹੈ।

ਵਿਦੇਸ਼

Scroll to Top