Site icon TheUnmute.com

ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਵੱਲੋਂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

Jagjit Singh Dallewal

ਚੰਡੀਗੜ੍ਹ, 6 ਜਨਵਰੀ 2025: ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਗਾਰੰਟੀ ਦੇ ਕਾਨੂੰਨ ਨੂੰ ਲੈ ਕੇ ਕਿਸਾਨ 13 ਫਰਵਰੀ 2024 ਤੋਂ ਸ਼ੰਭੂ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ | ਇਸ ਤੋਂ ਇਲਾਵਾ ਖਨੌਰੀ ਬਾਰਡਰ ’ਤੇ ਵੀ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਹੁਣ ਸੁਪਰੀਮ ਕੋਰਟ ਵੱਲੋਂ ਬਣਾਈ ਹਾਈ ਪਾਵਰ ਕਮੇਟੀ ਨੇ ਸੋਮਵਾਰ ਨੂੰ ਖਨੌਰੀ ਬਾਰਡਰ ਵਿਖੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨਾਲ ਮੁਲਾਕਾਤ ਕੀਤੀ।

ਇਸ ਮੁਲਾਕਾਤ ਤੋਂ ਬਾਅਦ ਕਮੇਟੀ ਦੇ ਪ੍ਰਧਾਨ ਸਾਬਕਾ ਜਸਟਿਸ ਨਵਾਬ ਸਿੰਘ ਨੇ ਕਿਹਾ, ‘ਅਸੀਂ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਦੀ ਅਪੀਲ ਕੀਤੀ ਹੈ। ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਦੇ ਛੇਤੀ ਠੀਕ ਹੋਣ ਦੀ ਕਾਮਨਾ ਕੀਤੀ |

ਕਮੇਟੀ ਦਾ ਕਹਿਣਾ ਹੈ ਕਿ ਉਹ (Jagjit Singh Dallewal) ਜਦੋਂ ਚਾਹੁੰਣਗੇ, ਅਸੀਂ ਹਾਜ਼ਰ ਹੋਵਾਂਗੇ। ਸਾਡੇ ਕੋਲ ਕੇਂਦਰ ਸਰਕਾਰ ਨਾਲ ਸਿੱਧੀ ਗੱਲਬਾਤ ਕਰਨ ਦਾ ਅਧਿਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ 4 ਮਹੀਨਿਆਂ ਤੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਸ਼ੁਰੂਆਤੀ ਮੁੱਦੇ ਅਦਾਲਤ ਦੇ ਸਾਹਮਣੇ ਰੱਖੇ ਸਨ, ਅਜੇ ਤੱਕ ਰਿਪੋਰਟ ਫਾਈਲ ਨਹੀਂ ਕੀਤੀ। ਅਸੀਂ ਜਲਦੀ ਹੀ ਰਿਪੋਰਟ ਸੌਂਪ ਦੇਵਾਂਗੇ।

ਉਨ੍ਹਾਂ ਦੱਸਿਆ ਕਿ ਰਿਪੋਰਟ ਵੱਖ-ਵੱਖ ਪੜਾਵਾਂ ‘ਚ ਹੋਵੇਗੀ। ਇਸ ਮੁੱਦੇ ‘ਤੇ ਨਵੀਂ ਬੈਠਕਾਂ ਹੋਣਗੀਆਂ ਅਤੇ ਕਮੇਟੀ ਉਸਾਰੂ ਪੁਲ ਬਣਾਏਗੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ‘ਚ ਸੁਣਵਾਈ ਹੋਈ ਸੀ। ਪੰਜਾਬ ਸਰਕਾਰ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ। ਇੱਥੇ ਉਨ੍ਹਾਂ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਡੱਲੇਵਾਲ ਅਦਾਲਤ ਵੱਲੋਂ ਬਣਾਈ ਕਮੇਟੀ ਨੂੰ ਮਿਲਣ ਲਈ ਰਾਜ਼ੀ ਹੋ ਗਏ ਹਨ। ਸਿੱਬਲ ਨੇ ਕੁਝ ਸਮੇਂ ਬਾਅਦ ਸੁਣਵਾਈ ਕਰਨ ਦੀ ਅਪੀਲ ਕੀਤੀ। ਜਿਸ ‘ਤੇ ਅਦਾਲਤ ਨੇ ਸੁਣਵਾਈ ਸ਼ੁੱਕਰਵਾਰ 10 ਜਨਵਰੀ ਲਈ ਤੈਅ ਕੀਤੀ ਹੈ।

Read More: Punjab News: ਨਸ਼ੇ ‘ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਬਣਾ ਰਹੀ ਹੈ ਨਵੀਂ ਨੀਤੀ

Exit mobile version